- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ
ਕਾਦੀਆਂ : ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਕਾਦੀਆਂ ਸ਼ਹਿਰ ਵਿਖੇ ਇਲਾਕਾ ਨਿਵਾਸੀਆਂ, ਧਾਰਮਿਕ ਜਥੇਬੰਦੀਆਂ ਅਤੇ ਲੋਕਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਸ਼ੋਭਾ ਯਾਤਰਾ ਅਤੇ ਮਨਮੋਹਕ ਝਾਕੀਆਂ ਕੱਢੀਆਂ ਗਈਆਂ। ਇਹ ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਜੀ ਦੇ ਮੰਦਰ ਤੋਂ ਆਰੰਭ ਹੋ ਕੇ ਬੱਸ ਸਟੈਂਡ, ਪ੍ਰਭਾਕਰ ਚੌਕ, ਬੁੱਟਰ ਰੋਡ ਚੌਕ, ਸ਼ਹੀਦ ਭਗਤ ਸਿੰਘ ਚੌਕ ਤੋਂ ਰੇਲਵੇ ਰੋਡ ਅਤੇ ਸ਼ਹਿਰ ਦੇ ਬਾਜ਼ਾਰਾਂ ਵਿੱਚੋਂ ਹੁੰਦੀ ਹੋਈ ਆਰੰਭਕ ਸਥਾਨ ’ਤੇ ਸ਼ਰਧਾਪੂਰਵਕ ਸੰਪੰਨ ਹੋਈ। ਸ਼ੋਭਾ ਯਾਤਰਾ ਦੌਰਾਨ ਭਗਵਾਨ ਵਾਲਮੀਕਿ ਜੀ ਦੇ ਜੀਵਨ, ਉਨ੍ਹਾਂ ਦੇ ਤਪ ਅਤੇ ਧਾਰਮਿਕ ਇਤਿਹਾਸ ਨੂੰ ਦਰਸਾਉਂਦੀਆਂ ਸੁੰਦਰ ਤੇ ਮਨਮੋਹਕ ਝਾਕੀਆਂ ਸਜਾਈਆਂ ਗਈਆਂ ਸਨ, ਜੋ ਕਿ ਆਈਆਂ ਹੋਈਆਂ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਸ਼ੋਭਾ ਯਾਤਰਾ ਦਾ ਸ਼ਹਿਰ ਵਿੱਚ ਦਾਖ਼ਲ ਹੋਣ 'ਤੇ ਵੱਖ-ਵੱਖ ਬਜ਼ਾਰਾਂ ਅਤੇ ਚੌਂਕਾਂ ਵਿੱਚ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਹੋਏ ਉੱਚ-ਸੁੱਚੇ ਮਾਰਗ ਅਤੇ ਸਿੱਖਿਆਵਾਂ 'ਤੇ ਚੱਲਣ ਦਾ ਸੁਨੇਹਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਸੁਖਵਿੰਦਰ ਸਿੰਘ ਨਾਹਰ, ਨਗਰ ਕੌਂਸਲ ਕਾਦੀਆਂ ਦੇ ਵਾਈਸ ਪ੍ਰਧਾਨ ਰਾਜ ਕੁਮਾਰ ਜੀਟਰ, ਸਫਾਈ ਯੂਨੀਅਨ ਦੇ ਪ੍ਰਧਾਨ ਰਹਿਮਤ,ਆਮ ਆਦਮੀ ਪਾਰਟੀ ਤੋਂ ਬਾਬੀਤਾ ਖੋਸਲਾ, ਪ੍ਰਧਾਨ ਮਨਜੀਤ ਕੌਰ, ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।