- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਸਮਰਸਤਾ ਯਾਤਰਾ ਦਾ ਭਰਵਾਂ ਸਵਾਗਤ

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ
ਤਾਰਾਗੜ੍ਹ : ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਡੇਰਾ ਬੱਲਾਂ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਸਮਰਸਤਾ ਯਾਤਰਾ ਦਾ ਆਗਾਜ਼ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਵੱਲੋਂ ਨਤਮਸਤਕ ਹੋ ਕੇ ਕੀਤਾ ਗਿਆ। ਇਸ ਪਾਵਨ ਸਮਰਸਤਾ ਯਾਤਰਾ ਦੇ ਜ਼ਿਲ੍ਹਾ ਪਠਾਨਕੋਟ ਅਧੀਨ ਵਿਧਾਨ ਸਭਾ ਹਲਕਾ ਭੋਆ ਦੇ ਬਲਸੂਆ ਪੁਲੀ ਵਿਖੇ ਪਹੁੰਚਣ ’ਤੇ ਸੰਗਤਾਂ ਅਤੇ ਇਲਾਕਾ ਵਾਸੀਆਂ ਵੱਲੋਂ ਭਾਰੀ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਸਮੂਹ ਮੰਡਲ ਪ੍ਰਧਾਨਾਂ, ਹੋਰ ਸਤਿਕਾਰਯੋਗ ਅਹੁਦੇਦਾਰਾਂ ਅਤੇ ਪਾਰਟੀ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸਮੂਹ ਹਾਜ਼ਰੀਨ ਵੱਲੋਂ ਸ਼ਰਧਾ ਅਤੇ ਸਤਿਕਾਰ ਨਾਲ ਫੁੱਲਾਂ ਦੀ ਵਰਖਾ ਕਰਦਿਆਂ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕਾ ਸੀਮਾ ਕੁਮਾਰੀ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਮਾਜਿਕ ਸਮਰਸਤਾ, ਸਮਾਨਤਾ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦਾ ਮਹਾਨ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸੰਤ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਂਦਿਆਂ ਸਮਾਜ ਵਿੱਚ ਆਪਸੀ ਸਦਭਾਵਨਾ, ਬਰਾਬਰਤਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ।