- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੀਐੱਸ ਬਾਜਵਾ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਮਾਰੀ ਬਾਜ਼ੀ

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ, ਸ੍ਰੀ ਹਰਗੋਬਿੰਦਪੁਰ ਸਾਹਿਬ : ਹਰਚੋਵਾਲ ਵਿਖੇ ਕਰਵਾਈ ਗਈ ਜ਼ੋਨਲ ਅਥਲੈਟਿਕਸ ਚੈਂਪੀਅਨਸ਼ਿਪ ’ਚ ਜੀਐੱਸ ਬਾਜਵਾ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਅੰਡਰ-17 ਵਰਗ ’ਚ ਸ਼ਰਨਜੀਤ ਕੌਰ ਨੇ 800 ਮੀਟਰ ਦੌੜ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਵਰਗ ’ਚ ਗੁਰਸ਼ਰਨਜੀਤ ਕੌਰ ਨੇ 3000 ਮੀਟਰ ਦੌੜ ਵਿੱਚ ਚਾਂਦੀ ਦਾ ਤਗਮਾ, ਜਦਕਿ ਅੰਡਰ-14 ਵਰਗ ਵਿੱਚ ਮਨਮੀਤ ਕੌਰ ਨੇ 400 ਮੀਟਰ ਦੌੜ ’ਚ ਚਾਂਦੀ ਦਾ ਤਗਮਾ ਹਾਸਲ ਕਰਕੇ ਸਕੂਲ ਲਈ ਮਾਣ ਵਾਲੀ ਉਪਲਬਧੀ ਹਾਸਲ ਕੀਤੀ।