ਗੁਰਦਾਸਪੁਰ ਪ੍ਰਸ਼ਾਸਨ ਦਾ ਵੱਡਾ ਫੈਸਲਾ: ਚੋਣਾਂ ਕਾਰਨ ਧਾਰਾ 163 ਲਾਗੂ; ਤੇਜ਼ਧਾਰ ਹਥਿਆਰ, ਅਸਲਾ ਤੇ ਜਲਣਸ਼ੀਲ ਵਸਤਾਂ 'ਤੇ ਲੱਗੀ ਰੋਕ
ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਕਾਦੀਆਂ ਦੀ ਹਦੂਦ ਵਿੱਚ ਹਰ ਕਿਸਮ ਦੇ ਅਗਨ ਸ਼ਸ਼ਤਰ, ਅਸਲਾ, ਵਿਸਫੋਕਟ, ਜਲਣਸ਼ੀਲ ਵਸਤਾਂ ਅਤੇ ਤੇਜ਼ਧਾਰ ਹਥਿਆਰ, ਜਿਵੇਂ ਕਿ ਟਕੂਏ, ਬਰਛੇ, ਤ੍ਰਿਸੂਲ ਆਦਿ ਸ਼ਾਮਿਲ ਹਨ, ਨੂੰ Carry ਕਰਨ ਅਤੇ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
Publish Date: Mon, 08 Jun 2026 04:10 PM (IST)
Updated Date: Mon, 08 Jun 2026 04:13 PM (IST)
ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ - ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਕਾਦੀਆਂ ਦੀ ਹਦੂਦ ਵਿੱਚ ਹਰ ਕਿਸਮ ਦੇ ਅਗਨ ਸ਼ਸ਼ਤਰ, ਅਸਲਾ, ਵਿਸਫੋਕਟ, ਜਲਣਸ਼ੀਲ ਵਸਤਾਂ ਅਤੇ ਤੇਜ਼ਧਾਰ ਹਥਿਆਰ, ਜਿਵੇਂ ਕਿ ਟਕੂਏ, ਬਰਛੇ, ਤ੍ਰਿਸੂਲ ਆਦਿ ਸ਼ਾਮਿਲ ਹਨ, ਨੂੰ Carry ਕਰਨ ਅਤੇ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਕਾਦੀਆਂ ਮਿਤੀ 13/06/2026 (ਸ਼ਨੀਵਾਰ) ਨੂੰ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਸਬੰਧਤ ਨਗਰ ਕੌਂਸਲਾਂ ਦੀ ਹਦੂਦ ਅੰਦਰ ਅਸਲਾ Carry ਕਰਨ 'ਤੇ ਪਾਬੰਦੀ ਲਗਾਉਣ ਬਾਰੇ ਲਿਖਿਆ ਗਿਆ ਹੈ।
ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਮਿਤੀ 08.06.2026 ਤੋਂ 16.06.26 ਤੱਕ ਲਾਗੂ ਰਹਿਣਗੇ।