- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਪਰਾਚਾ ’ਚ ਬੀਤੀ ਸ਼ਾਮ ਪਿੰਡ ਦੇ ਸਰਪੰਚ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਪਿੰਡ ਦੇ ਹੀ ਨੌਜਵਾਨ ਬਿਕਰਮ ਸਿੰਘ ਬਿੱਕੂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

ਧਰਮਿੰਦਰ ਸਿੰਘ ਬਾਠ, ਪੰਜਾਬੀ ਜਾਗਰਣ, ਫਤਿਹਗੜ੍ਹ ਚੂੜੀਆਂ : ਪਿੰਡ ਪਰਾਚਾ ’ਚ ਬੀਤੀ ਸ਼ਾਮ ਪਿੰਡ ਦੇ ਸਰਪੰਚ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਪਿੰਡ ਦੇ ਹੀ ਨੌਜਵਾਨ ਬਿਕਰਮ ਸਿੰਘ ਬਿੱਕੂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।
ਮ੍ਰਿਤਕ ਦੇ ਭਰਾ ਜਗਰੂਪ ਸਿੰਘ ਨੇ ਕਥਿਤ ਤੌਰ ’ਤੇ ਦੋਸ਼ ਲਾਉਂਦਿਆਂ ਦੱਸਿਆ ਕਿ ਪਿੰਡ ਦੇ ਹੀ ਮੌਜੂਦਾ ਕਾਂਗਰਸੀ ਸਰਪੰਚ ਦੇ ਪਤੀ ਤੇ ਉਸ ਦੇ ਭਰਾ ਬਿਕਰਮ ਸਿੰਘ ਬਿੱਕੂ ਨਾਲ ਪੁਰਾਣੀ ਰੰਜਿਸ਼ ਚਲਦੀ ਆ ਰਹੀ ਸੀ ਅਤੇ ਬੀਤੀ ਸ਼ਾਮ ਬਿੱਕੂ ਫਤਿਹਗੜ੍ਹ ਚੂੜੀਆਂ ਤੋਂ ਕਿਸੇ ਕੰਮ ਹੋਣ ਤੋਂ ਜਦੋਂ ਵਾਪਸ ਘਰ ਆ ਰਿਹਾ ਸੀ ਤਾਂ ਪਿੰਡ ਦੇ ਹੀ ਮੋੜ ’ਤੇ ਸਰਪੰਚ ਦੇ ਪਤੀ ਅਤੇ ਉਸ ਦੇ ਸਾਥੀ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਬਿੱਕੂ ਨੂੰ ਜ਼ਖਮੀ ਹਾਲਤ ਵਿਚ ਇਲਾਜ ਲਈ ਅੰਮ੍ਰਿਤਸਰ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਥਾਣਾ ਡੇਰਾ ਬਾਬਾ ਨਾਨਕ ਅਧੀਨ 35 ਪੁਲਿਸ ਚੌਂਕੀ ਮਾਲੇਵਾਲ ’ਚ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ। ਪੁਲਿਸ ਚੌਕੀ ਮਾਲੇਵਾਲ ਦੇ ਇੰਚਾਰਜ ਨੰਦ ਲਾਲ ਭੱਟੀ ਨੇ ਦੱਸਿਆ ਕਿ ਉਕਤ ਮਾਮਲਾ ਉਨ੍ਹਾਂ ਦੇ ਧਿਆਨ ਹਿੱਤ ਹੈ ਅਤੇ ਪਰਿਵਾਰਿਕ ਮੈਂਬਰਾਨ ਦੇ ਬਿਆਨਾਂ ’ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।