- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪਠਾਨਕੋਟ ਨੂੰ ਵੱਖਰਾ ਜ਼ਿਲ੍ਹਾ ਬਣਾ ਕੇ ਇਤਿਹਾਸਕ ਜ਼ਿਲ੍ਹਾ ਗੁਰਦਾਸਪੁਰ ਨਾਲ ਨਾਇੰਨਸਾਫੀ ਕੀਤੀ ਜਾ ਚੁੱਕੀ ਹੈ। ਹੁਣ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣਾ ਕਿਸੇ ਵੀ ਸੂਰਤ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਨਾਲ ਗੁਰਦਾਸਪੁਰ ਜ਼ਿਲ੍ਹੇ ਦੀ ਹੌਂਦ ਹੀ ਖਤਰੇ ’ਚ ਪੈ ਜਾਵੇਗੀ ਅਤੇ ਇਕ ਛੋਟਾ ਕਸਬਾ ਬਣ ਕੇ ਰਹਿ ਜਾਵੇਗਾ।

ਪਲਵਿੰਦਰ ਸਿੰਘ, ਪੰਜਾਬੀ ਜਾਗਰਣ, ਗੁਰਦਾਸਪੁਰ : ਇੱਕ ਪਾਸੇ ਵੱਖ-ਵੱਖ ਸਿਆਸੀ ਪਾਰਟੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਕਰ ਰਹੀਆਂ ਹਨ ਤੇ ਦੂਜੇ ਪਾਸੇ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੇ ਮੁੱਦੇ ’ਤੇ ਜ਼ਿਲ੍ਹਾ ਗੁਰਦਾਸਪੁਰ ਦੇ ਵਕੀਲ ਤੇ ਸਿਆਸੀ ਆਗੂ 2 ਧੜਿਆਂ ’ਚ ਵੰਡਦੇ ਹੋਏ ਨਜ਼ਰ ਆ ਰਹੇ ਹਨ। ਬਟਾਲਾ ਤੇ ਗੁਰਦਾਸਪੁਰ ਦੇ ਵਕੀਲ ਤਾਂ ਇਸ ਮੁੱਦੇ ’ਤੇ ਖੁੱਲ੍ਹ ਕੇ ਆਹਮੋ-ਸਾਹਮਣੇ ਆ ਗਏ ਹਨ। ਬਟਾਲਾ ਦੇ ਵਕੀਲਾਂ ਨੇ ਵੱਖਰਾ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ ਨੂੰ ਗੰਭੀਰਤਾਂ ਨਾਲ ਲੈਂਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਵਕੀਲਾਂ ਨੇ ਵੀ ਜ਼ਿਲ੍ਹਾ ਬਚਾਓ ਮੁਹਿੰਮ ਤਹਿਤ ਮੋਰਚਾ ਖੋਲ੍ਹ ਦਿੱਤਾ ਹੈ। ਜ਼ਿਲ੍ਹਾ ਤੋੜਨ ਦੇ ਵਿਰੋਧ ’ਚ ਗੁਰਦਾਸਪੁਰ ਦੇ ਵਕੀਲਾਂ ਨੇ ਸੋਮਵਾਰ ਨੂੰ ਮੁਕੰਮਲ ਬੰਦ ਰੱਖਿਆ ਤੇ ਅੱਜ ਸਵੇਰੇ ਮੁੜ ਤੋਂ ਅਗਲੀ ਰਣਨੀਤੀ ਉਲੀਕਣ ਲਈ ਕੋਰਟ ਕੰਪਲੈਕਸ ’ਚ ਭਰਵੀਂ ਮੀਟਿੰਗ ਬੁਲਾਈ ਗਈ, ਜਿਸ ਦੀ ਪ੍ਰਧਾਨਗੀ ਪ੍ਰਧਾਨ ਐਡਵੋਕੇਟ ਹਰਪ੍ਰੀਤ ਸਿੰਘ ਹੈਰੀ ਨੇ ਕੀਤੀ। ਵੱਡੀ ਗਿਣਤੀ ’ਚ ਵਕੀਲਾਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਸਮੂਹ ਬੁਲਾਰਿਆਂ ਨੇ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪਠਾਨਕੋਟ ਨੂੰ ਵੱਖਰਾ ਜ਼ਿਲ੍ਹਾ ਬਣਾ ਕੇ ਇਤਿਹਾਸਕ ਜ਼ਿਲ੍ਹਾ ਗੁਰਦਾਸਪੁਰ ਨਾਲ ਨਾਇੰਨਸਾਫੀ ਕੀਤੀ ਜਾ ਚੁੱਕੀ ਹੈ। ਹੁਣ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣਾ ਕਿਸੇ ਵੀ ਸੂਰਤ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਨਾਲ ਗੁਰਦਾਸਪੁਰ ਜ਼ਿਲ੍ਹੇ ਦੀ ਹੌਂਦ ਹੀ ਖਤਰੇ ’ਚ ਪੈ ਜਾਵੇਗੀ ਅਤੇ ਇਕ ਛੋਟਾ ਕਸਬਾ ਬਣ ਕੇ ਰਹਿ ਜਾਵੇਗਾ। ਮੀਟਿੰਗ ’ਚ ਸਰਬ ਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 19 ਤਰੀਕ ਤੱਕ ਗੁਰਦਾਸਪੁਰ ਦੇ ਵਕੀਲ ਅਦਾਲਤੀ ਕੰਮਕਾਜ ਪੂਰੀ ਤਰ੍ਹਾਂ ਠੱਪ ਰੱਖਣਗੇ। ਜੇਕਰ ਕੋਈ ਵਕੀਲ ਇਸ ਫ਼ੈਸਲੇ ਦੀ ਉਲੰਘਣਾ ਕਰੇਗਾ ਤਾਂ ਉਸ ਨੂੰ 10 ਹਜ਼ਾਰ ਰੁਪਏ ਜ਼ੁਰਮਾਨਾ ਭੁਗਤਣਾ ਪਵੇਗਾ। ਇਸ ਤੋਂ ਇਲਾਵਾ ਸਮੂਹ ਵਕੀਲ ਅੱਜ ਸਵੇਰੇ ਕਾਫਲੇ ਦੇ ਰੂਪ ’ਚ ਡੀਸੀ ਦਫ਼ਤਰ ਪਹੁੰਚੇ, ਜਿਥੇ ਡੀਸੀ ਦੀ ਗ਼ੈਰ-ਮੌਜ਼ੂਦਗੀ ’ਚ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਪ੍ਰਧਾਨ ਨੇ ਕਿਹਾ ਕਿ ਇਸ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ ਤੇ ਸਮੇਂ-ਸਮੇਂ ’ਤੇ ਅਗਲੀ ਰੂਪ-ਰੇਖਾ ਤੈਅ ਕੀਤੀ ਜਾਵੇਗੀ।