- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਦ ਵਿੱਚ ਪੁਲਿਸ ਨੇ ਰਣਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ ਜੋ ਬੁੱਧਵਾਰ ਨੂੰ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ। ਫਿਲਹਾਲ ਪੁਲਿਸ ਨੇ ਅਜੇ ਤੱਕ ਮੁਲਜ਼ਮ ਇੰਦਰਜੀਤ ਸਿੰਘ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ ਅਤੇ ਉਸਦੀ ਭਾਲ ਲਈ ਵੱਖ-ਵੱਖ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।

ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ: 22 ਫਰਵਰੀ ਨੂੰ ਪਿੰਡ ਆਦੀਆਂ ਵਿੱਚ ਪੁਲਿਸ ਚੌਕੀ 'ਤੇ ਦੋ ਪੁਲਿਸ ਮੁਲਾਜ਼ਮਾਂ 'ਤੇ ਗੋਲੀਬਾਰੀ ਦੇ ਮਾਮਲੇ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਿਲਾਵਰ ਸਿੰਘ ਨੇ ਪੁਲਿਸ ਹਿਰਾਸਤ ਵਿੱਚ ਮੀਡੀਆ ਸਾਹਮਣੇ ਕਬੂਲ ਕੀਤਾ ਕਿ ਰਣਜੀਤ ਸਿੰਘ ਅਤੇ ਇੰਦਰਜੀਤ ਸਿੰਘ ਨੇ ਪੁਲਿਸ ਮੁਲਾਜ਼ਮਾਂ 'ਤੇ ਗੋਲੀ ਚਲਾਈ ਸੀ। ਜਦੋਂਕਿ ਉਹ ਉਨ੍ਹਾਂ ਨੂੰ ਆਪਣੇ ਮੋਟਰਸਾਈਕਲ ਤੇ ਘਟਨਾ ਸਥਾਨ ਤੋਂ ਲੈ ਕੇ ਆਇਆ ਸੀ। ਇਸ ਦੌਰਾਨ ਸ਼ੁੱਕਰਵਾਰ ਨੂੰ ਮ੍ਰਿਤਕ ਰਣਜੀਤ ਸਿੰਘ ਦਾ ਪੋਸਟਮਾਰਟਮ ਤੀਜੇ ਦਿਨ ਵੀ ਨਹੀਂ ਹੋ ਸਕਿਆ ਕਿਉਂਕਿ ਪਰਿਵਾਰ ਡਾਕਟਰਾਂ ਦਾ ਬੋਰਡ ਬਣਾਉਣ ਅਤੇ ਵੀਡੀਓਗ੍ਰਾਫੀ ਦੀ ਮੰਗ 'ਤੇ ਅੜਿਆ ਹੋਇਆ ਹੈ। ਹਾਲਾਂਕਿ ਇਸ ਬਾਰੇ ਸਹਿਮਤੀ ਨਹੀਂ ਹਣ ਸਕੀ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਚਾਚਾ ਨਾਮ ਦੇ ਇੱਕ ਵਿਅਕਤੀ ਦੇ ਸੰਪਰਕ ਵਿੱਚ ਸਨ, ਜੋ ਕਿ ਪਾਕਿਸਤਾਨ ਵਿੱਚ ਰਹਿੰਦਾ ਹੈ।
ਜ਼ਿਕਰਯੋਗ ਹੈ ਕਿ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਅਤੇ ਏਐੱਸਆਈ ਗੁਰਨਾਮ ਸਿੰਘ ਦੀ ਆਦੀਆਂ ਪੁਲਿਸ ਨਾਕੇ ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਨੇ ਮੁਲਜ਼ਮ ਦਿਲਾਵਰ ਸਿੰਘ ਵਾਸੀ ਆਲੀਨੰਗਲ ਨੂੰ ਗ੍ਰਿਫ਼ਤਾਰ ਕੀਤਾ ਜਿਸ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਇਹ ਕਤਲ ਆਦੀਆਂ ਦੇ ਰਹਿਣ ਵਾਲੇ ਰਣਜੀਤ ਸਿੰਘ ਅਤੇ ਇੰਦਰਜੀਤ ਸਿੰਘ ਨੇ ਕੀਤਾ ਸੀ। ਬਾਅਦ ਵਿੱਚ ਪੁਲਿਸ ਨੇ ਰਣਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ ਜੋ ਬੁੱਧਵਾਰ ਨੂੰ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ। ਫਿਲਹਾਲ ਪੁਲਿਸ ਨੇ ਅਜੇ ਤੱਕ ਮੁਲਜ਼ਮ ਇੰਦਰਜੀਤ ਸਿੰਘ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ ਅਤੇ ਉਸਦੀ ਭਾਲ ਲਈ ਵੱਖ-ਵੱਖ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।
ਮੁਲਜ਼ਮ ਦਿਲਾਵਰ ਦਾ ਵੱਡਾ ਖੁਲਾਸਾ
ਹਾਲਾਂਕਿ ਪੁਲਿਸ ਨੇ ਸ਼ੁਰੂ ਵਿੱਚ ਇਸ ਮਾਮਲੇ ਵਿੱਚ ਦਿਲਾਵਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਉਪਰੰਤ ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਪ੍ਰੈਸ ਕਾਨਫਰੰਸ ਦੌਰਾਨ ਵੀ ਇਹ ਦਾਅਵਾ ਕੀਤਾ ਸੀ ਕਿ ਰਣਜੀਤ ਅਤੇ ਇੰਦਰਜੀਤ ਨੇ ਪੁਲਿਸ ਮੁਲਾਜ਼ਮਾਂ ਤੇ ਗੋਲੀ ਚਲਾਈ ਜਦੋਂ ਕਿ ਦਿਲਾਵਰ ਉਨ੍ਹਾਂ ਦਾ ਮਦਦਗਾਰ ਸੀ। ਡੀਆਈਜੀ ਨੇ ਇਹ ਵੀ ਦੱਸਿਆ ਸੀ ਕਿ ਦਿਲਾਵਰ ਨੂੰ ਕਤਲ ਵਿੱਚ ਸਹਾਇਤਾ ਕਰਨ ਲਈ 20 ਹਜ਼ਾਰ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ, ਜਿਸ ਵਿੱਚੋਂ ਉਸਨੂੰ ਸਿਰਫ਼ 3 ਹਜ਼ਾਰ ਰੁਪਏ ਮਿਲੇ ਸਨ। ਸ਼ੁੱਕਰਵਾਰ ਨੂੰ ਪੁਲਿਸ ਦਿਲਾਵਰ ਨੂੰ ਡਾਕਟਰੀ ਜਾਂਚ ਲਈ ਹਸਪਤਾਲ ਲੈ ਕੇ ਆਈ। ਉੱਥੇ ਉਸਨੇ ਮੀਡੀਆ ਸਾਹਮਣੇ ਇੱਕ ਵੱਡਾ ਖੁਲਾਸਾ ਕਰਦੇ ਹੋਏ ਕਿਹਾ ਕਿ ਰਣਜੀਤ ਅਤੇ ਇੰਦਰਜੀਤ ਨੇ ਕਤਲ ਵਿੱਚ ਗੋਲੀਆਂ ਚਲਾਈਆਂ ਸਨ, ਜਦੋਂ ਕਿ ਉਹ ਸਿਰਫ਼ ਉਨ੍ਹਾਂ ਨੂੰ ਲੈਣ ਗਿਆ ਸੀ।
ਤਿੰਨੋਂ ਚਾਚਾ ਨਾਮ ਦੇ ਵਿਅਕਤੀ ਦੇ ਸੰਪਰਕ ਵਿੱਚ ਸਨ
ਸੂਤਰਾਂ ਅਨੁਸਾਰ ਇੰਦਰਜੀਤ ਹੈਰੋਇਨ ਦਾ ਆਦੀ ਸੀ ਅਤੇ ਇਸ ਕਾਰਨ ਉਹ ਪਾਕਿਸਤਾਨ ਵਿੱਚ ਚਾਚਾ ਨਾਮ ਦੇ ਕਿਸੇ ਵਿਅਕਤੀ ਦੇ ਸੰਪਰਕ ਵਿੱਚ ਆਇਆ। ਇੰਦਰਜੀਤ ਰਾਹੀਂ ਹੀ ਰਣਜੀਤ ਅਤੇ ਦਿਲਾਵਰ ਦਾ ਚਾਚਾ ਨਾਲ ਸੰਪਰਕ ਹੋਇਆ। ਚਾਚਾ ਦੇ ਕਹਿਣ 'ਤੇ ਹੀ ਰਣਜੀਤ ਅਤੇ ਇੰਦਰਜੀਤ ਨੇ ਪੁਲਿਸ ਅਧਿਕਾਰੀਆਂ ਨੂੰ ਗੋਲੀ ਮਾਰੀ। ਇੰਦਰਜੀਤ ਨੇ ਫਿਰ ਰਣਜੀਤ ਨੂੰ ਦੱਸਿਆ ਕਿ ਉਹ ਉਕਤ ਕੰਮ ਲਈ ਪੈਸੇ ਲੈਣ ਲਈ ਬਟਾਲਾ ਜਾ ਰਿਹਾ ਹੈ। ਇਸ ਦੌਰਾਨ ਰਣਜੀਤ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਅਤੇ ਇੰਦਰਜੀਤ ਨੂੰ ਇਸਦੀ ਭਨਕ ਹੋਣ 'ਤੇ ਉਹ ਭੱਜ ਗਿਆ। ਹਾਲਾਂਕਿ ਅਗਲੀ ਸਵੇਰ ਰਣਜੀਤ ਸਿੰਘ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ।
ਪਿੰਡ ਵਾਸੀਆਂ ਦਾ ਪ੍ਰਤੀਕਿਰਿਆ ਦੇਣ ਤੋਂ ਇਨਕਾਰ
ਜ਼ਿਕਰਯੋਗ ਹੈ ਕਿ ਆਦੀਆਂ ਪਿੰਡ ਦੇ ਲਗਭਗ ਡੇਢ ਦਰਜਨ ਲੋਕਾਂ 'ਤੇ ਐੱਨਡੀਪੀਐੱਸ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਹਨ। ਹਾਲਾਂਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਮਾਮਲੇ ਨਸ਼ੇ ਨਾਲ ਸਬੰਧਤ ਹਨ ਅਤੇ ਇਸ ਸਮੇਂ ਲਗਭਗ ਪੰਜ ਲੋਕ ਜੇਲ੍ਹ ਵਿੱਚ ਹਨ। ਹੁਣ ਜਦੋਂ ਵੱਖ-ਵੱਖ ਪਾਰਟੀਆਂ ਦੇ ਆਗੂ ਰਣਜੀਤ ਦੇ ਐਕਾਉਂਟਰ 'ਤੇ ਸਵਾਲ ਉਠਾ ਰਹੇ ਹਨ ਤਾਂ ਪਿੰਡ ਵਾਸੀ ਇੱਕਜੁੱਟ ਦਿਖਾਈ ਦੇ ਰਹੇ ਹਨ। ਇਸਦੇ ਚਤਦੇ ਪਿੰਡ ਵਾਸੀ ਹੁਣ ਇਸ ਮਾਮਲੇ 'ਤੇ ਬੋਲਣ ਲਈ ਤਿਆਰ ਨਹੀਂ ਹਨ। ਲੋਕ ਪੁਰਾਣੇ ਮਾਮਲਿਆਂ ਬਾਰੇ ਵੀ ਗੱਲ ਨਹੀਂ ਕਰਨਾ ਚਾਹੁੰਦੇ।