- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦਾਸਪੁਰ ਦੇ ਪਿੰਡ ਔਜਲਾ ਦੇ ਰਹਿਣ ਵਾਲੇ 18 ਸਾਲਾ ਨੌਜਵਾਨ ਅਭਿਸ਼ੇਕ ਦੀ ਅੰਮ੍ਰਿਤਸਰ ਦੇ ਇਕ ਹੋਟਲ ਵਿੱਚ ਸ਼ੱਕੀ ਹਾਲਾਤ ਵਿੱਚ ਮੌਤ ਹੋਣ ਦੇ ਮਾਮਲੇ ਵਿੱਚ ਪਰਿਵਾਰ ਵਾਲਿਆਂ ਨੇ ਸਥਾਨਕ ਔਜਲਾ ਬਾਈਪਾਸ ਤੇ ਟ੍ਰੈਫਿਕ ਜਾਮ ਕੀਤਾ। ਮ੍ਰਿਤਕ ਵੈਲਡਰ ਦਾ ਕੰਮ ਕਰਦਾ ਸੀ।

ਪਲਵਿੰਦਰ ਸਿੰਘ, ਪੰਜਾਬੀ ਜਾਗਰਣ, ਗੁਰਦਾਸਪੁਰ : ਗੁਰਦਾਸਪੁਰ ਦੇ ਪਿੰਡ ਔਜਲਾ ਦੇ ਰਹਿਣ ਵਾਲੇ 18 ਸਾਲਾ ਨੌਜਵਾਨ ਅਭਿਸ਼ੇਕ ਦੀ ਅੰਮ੍ਰਿਤਸਰ ਦੇ ਇਕ ਹੋਟਲ ਵਿੱਚ ਸ਼ੱਕੀ ਹਾਲਾਤ ਵਿੱਚ ਮੌਤ ਹੋਣ ਦੇ ਮਾਮਲੇ ਵਿੱਚ ਪਰਿਵਾਰ ਵਾਲਿਆਂ ਨੇ ਸਥਾਨਕ ਔਜਲਾ ਬਾਈਪਾਸ ਤੇ ਟ੍ਰੈਫਿਕ ਜਾਮ ਕੀਤਾ। ਮ੍ਰਿਤਕ ਵੈਲਡਰ ਦਾ ਕੰਮ ਕਰਦਾ ਸੀ।
ਅਭਿਸ਼ੇਕ ਦੇ ਦਾਦਾ ਅਮਰੀਕ ਮਸੀਹ ਮੁਤਾਬਕ ਉਹ ਬੀਤੇ ਕੱਲ੍ਹ ਆਪਣੇ ਉਸਤਾਦ ਬਲਜਿੰਦਰ ਸਿੰਘ ਨਾਲ ਅੰਮ੍ਰਿਤਸਰ ਗਿਆ ਸੀ, ਜਿੱਥੇ ਉਨ੍ਹਾਂ ਹੋਟਲ ਵਿੱਚ ਰੂਮ ਬੁੱਕ ਕਰਵਾਇਆ ਸੀ। ਪਰਿਵਾਰ ਦਾ ਦੋਸ਼ ਹੈ ਕਿ ਉਸਤਾਦ ਨੌਜਵਾਨ ਨੂੰ ਕੁਝ ਖੁਆ ਕੇ ਹੋਟਲ ਲੈ ਕੇ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਮਾਮਲਾ ਅੰਮ੍ਰਿਤਸਰ ਦੇ ਇੱਕ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਇਨਸਾਫ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਅਤੇ ਲੋਕਾਂ ਨੇ ਮ੍ਰਿਤਕ ਦੀ ਲਾਸ਼ ਸੜਕ ’ਤੇ ਰੱਖ ਕੇ ਹਾਈਵੇ ਜਾਮ ਕਰ ਦਿੱਤਾ। ਪਰਿਵਾਰ ਨੇ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।
ਮੌਕੇ ਤੇ ਪਹੁੰਚੇ ਥਾਣਾ ਤਿਬੜ ਦੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਭਿਸ਼ੇਕ ਪੁੱਤਰ ਪ੍ਰਭਦਿਆਲ ਅੰਮ੍ਰਿਤਸਰ ਗਿਆ ਸੀ। ਉੱਥੇ ਉਸਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਉੱਥੇ ਇਸਦਾ ਪੋਸਟਮਾਰਟਮ ਕਰਵਾਇਆ ਗਿਆ ਹੈ। ਪਰਿਵਾਰ ਵਾਲਿਆਂ ਨੇ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ। ਪੁਲਿਸ ਨੇ ਪਰਿਵਾਰ ਨੂੰ ਵਿਸ਼ਵਾਸ ਦਵਾਇਆ ਹੈ ਕਿ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਧਰਨਾ ਖਤਮ ਕਰਵਾ ਦਿੱਤਾ ਗਿਆ ਹੈ।