- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਕ ਬੱਬਰੀ ਬਾਈਪਾਸ ਦੇ ਨੇੜੇ ਮੈਰੀਟੋਰੀਅਸ ਸਕੂਲ ਦੇ ਕੋਲ ਸਥਿਤ ਸ਼ਿਵ ਸ਼ਕਤੀ ਮੰਦਿਰ ਵਿੱਚ ਦਿਨ-ਦਿਹਾੜੇ ਇੱਕ ਪ੍ਰਵਾਸੀ ਨੌਜਵਾਨ ਨੇ ਜੰਮ ਕੇ ਤੋੜਫੋੜ ਕੀਤੀ ਅਤੇ ਮੰਦਿਰ ਦਾ ਕੀਮਤੀ ਸਮਾਨ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮੁਲਜ਼ਮ ਨੇ ਮੂਰਤੀ ਨਾਲ ਛੇੜਛਾੜ ਕੀਤੀ ਅਤੇ ਪਵਿੱਤਰ ਗ੍ਰੰਥ ਸ਼੍ਰੀ ਰਾਮਾਇਣ ਦੇ ਪੰਨੇ ਵੀ ਪਾੜ ਦਿੱਤੇ।

ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ: ਸਥਾਨਕ ਬੱਬਰੀ ਬਾਈਪਾਸ ਦੇ ਨੇੜੇ ਮੈਰੀਟੋਰੀਅਸ ਸਕੂਲ ਦੇ ਕੋਲ ਸਥਿਤ ਸ਼ਿਵ ਸ਼ਕਤੀ ਮੰਦਿਰ ਵਿੱਚ ਦਿਨ-ਦਿਹਾੜੇ ਇੱਕ ਪ੍ਰਵਾਸੀ ਨੌਜਵਾਨ ਨੇ ਜੰਮ ਕੇ ਤੋੜਫੋੜ ਕੀਤੀ ਅਤੇ ਮੰਦਿਰ ਦਾ ਕੀਮਤੀ ਸਮਾਨ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮੁਲਜ਼ਮ ਨੇ ਮੂਰਤੀ ਨਾਲ ਛੇੜਛਾੜ ਕੀਤੀ ਅਤੇ ਪਵਿੱਤਰ ਗ੍ਰੰਥ ਸ਼੍ਰੀ ਰਾਮਾਇਣ ਦੇ ਪੰਨੇ ਵੀ ਪਾੜ ਦਿੱਤੇ।
ਮੰਦਿਰ ਕਮੇਟੀ ਅਨੁਸਾਰ ਘਟਨਾ ਦੇ ਸਮੇਂ ਮੰਦਿਰ ਦੇ ਮਹੰਤ ਦੇਵਾ ਜੀ ਮੰਦਿਰ ਦੇ ਗੇਟ 'ਤੇ ਤਾਲਾ ਲਗਾ ਕੇ ਬਾਹਰ ਗਏ ਹੋਏ ਸਨ। ਇਸ ਦੌਰਾਨ ਇੱਕ ਅਣਪਛਾਤਾ ਨੌਜਵਾਨ ਮੰਦਿਰ ਦੀ ਕੰਧ ਟੱਪ ਕੇ ਅੰਦਰ ਵੜ ਗਿਆ ਅਤੇ ਮੰਦਿਰ ਵਿੱਚ ਬੁਰੀ ਤਰ੍ਹਾਂ ਤੋੜਫੋੜ ਸ਼ੁਰੂ ਕਰ ਦਿੱਤੀ। ਮੁਲਜ਼ਮ ਚੋਰੀ ਦੇ ਇਰਾਦੇ ਨਾਲ ਮੰਦਿਰ ਵਿੱਚ ਵੜਿਆ ਸੀ। ਉਸ ਨੇ ਮੰਦਿਰ ਦੀਆਂ ਸਾਰੀਆਂ ਮੂਰਤੀਆਂ ਦੇ ਗਹਿਣੇ ਉਤਾਰ ਲਏ ਅਤੇ ਪਿੱਤਲ-ਤਾਂਬੇ ਦੀਆਂ ਮੂਰਤੀਆਂ ਸਮੇਤ ਹੋਰ ਕੀਮਤੀ ਸਾਮਾਨ ਆਪਣੇ ਬੈਗ ਵਿੱਚ ਭਰ ਲਿਆ।
ਹਾਲਾਂਕਿ ਇਸ ਤੋਂ ਪਹਿਲਾਂ ਕਿ ਉਹ ਮੰਦਿਰ ਤੋਂ ਬਾਹਰ ਨਿਕਲ ਪਾਉਂਦਾ, ਆਸ-ਪਾਸ ਦੇ ਸ਼ਰਧਾਲੂ ਇਕੱਠੇ ਹੋ ਗਏ ਅਤੇ ਉਸ ਨੂੰ ਘੇਰ ਲਿਆ। ਮੁਲਜ਼ਮ ਨੇ ਸ਼ਰਧਾਲੂਆਂ 'ਤੇ ਹਮਲਾ ਕਰਨ ਦੀ ਵੀ ਕੋਸ਼ਿਸ਼ ਕੀਤੀ, ਪਰ ਲੋਕਾਂ ਨੇ ਉਸ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ।
ਘਟਨਾ ਤੋਂ ਬਾਅਦ ਸ਼ਰਧਾਲੂਆਂ ਵਿੱਚ ਰੋਸ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।