- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਹਨਾਂ ਦੱਸਿਆ ਕਿ ਤਕਨੀਕੀ ਅਤੇ ਮਨੁੱਖੀ ਖੁਫੀਆ ਇਨਪੁੱਟ ਦੇ ਆਧਾਰ 'ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਹਮਲੇ ਲਈ ਜ਼ਿੰਮੇਵਾਰ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇੱਕ ਵਿਦੇਸ਼ੀ ਹੈਂਡਲਰ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਹੈ।

ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : ਕਲਾਨੌਰ ਦੇ ਮੁਲਤਾਨੀ ਹਸਪਤਾਲ ਵਿਚ ਇੱਕ ਵੱਡੀ ਸਫਲਤਾ ਵਿੱਚ ਗ੍ਰਨੇਡ ਧਮਾਕੇ ਦੀ ਘਟਨਾ ਨੂੰ ਪੁਲਿਸ ਨੇ 6 ਘੰਟਿਆਂ ਵਿਚ ਸੁਲਝਾਉਣ ਦਾਂ ਦਾਅਵਾ ਕੀਤਾ ਹੈ। ਅੱਜ ਦੇਰ ਰਾਤ ਬੁਲਾਈ ਪ੍ਰੈਸ ਕਾਨਫਰੰਸ ਵਿਚ ਗੁਰਦਾਸਪੁਰ ਦੇ ਐੱਸਐੱਸਪੀ ਅਦਿਤਿਆ ਨੇ ਦੱਸਿਆ ਕਿ ਗੁਰਦਾਸਪੁਰ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਾਂਝੇ ਤੌਰ 'ਤੇ ਕਲਾਨੌਰ, ਗੁਰਦਾਸਪੁਰ ਵਿਖੇ ਵਾਪਰੇ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਛੇ ਘੰਟਿਆਂ ਦੇ ਅੰਦਰ ਹੱਲ ਕਰ ਲਿਆ ਹੈ।
ਉਹਨਾਂ ਦੱਸਿਆ ਕਿ ਤਕਨੀਕੀ ਅਤੇ ਮਨੁੱਖੀ ਖੁਫੀਆ ਇਨਪੁੱਟ ਦੇ ਆਧਾਰ 'ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਹਮਲੇ ਲਈ ਜ਼ਿੰਮੇਵਾਰ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇੱਕ ਵਿਦੇਸ਼ੀ ਹੈਂਡਲਰ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਹੈ। ਐੱਸਐੱਸਪੀ ਨੇ ਕਿਹਾ ਕਿ ਇਸ ਮਾਮਲੇ ਵਿਚ ਹੋਰ ਜਾਂਚ ਜਾਰੀ ਹੈ, ਅਤੇ ਹਮਲੇ ਦੇ ਪਿੱਛੇ ਪੂਰੇ ਨੈੱਟਵਰਕ ਦੀ ਪਛਾਣ ਕਰਨ ਅਤੇ ਉਸਨੂੰ ਖਤਮ ਕਰਨ ਲਈ ਪਿਛਲੇ ਅਤੇ ਅੱਗੇ ਦੇ ਦੋਵਾਂ ਸੰਪਰਕਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਦੋਹਰਾਇਆ ਕਿ ਪੰਜਾਬ ਪੁਲਿਸ ਸੂਬੇ ਵਿਚ ਅੱਤਵਾਦੀ ਨੈੱਟਵਰਕ ਦੇ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦੇਵੇਗੀ ਅਤੇ ਸੂਬੇ ਵਿਚ ਸੁਰੱਖਿਆ ਤੇ ਅਮਨ ਕਾਨੂੰਨ ਹਰ ਹਾਲਤ ਵਿਚ ਕਾਇਮ ਰੱਖਿਆ ਜਾਵੇਗਾ।
ਮੰਨੂ ਅਗਵਾਨ ਨੇ ਲਈ ਲਈ ਹਸਪਤਾਲ ਤੇ ਕੀਤੇ ਧਮਾਕੇ ਦੀ ਜ਼ਿੰਮੇਵਾਰੀ
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਇਤਿਹਾਸਿਕ ਕਸਬਾ ਕਲਾਨੌਰ ਦੇ ਨਾਮਵਾਰ ਮੁਲਤਾਨੀ ਹਸਪਤਾਲ ਤੇ ਮੰਗਲਵਾਰ ਬਾਅਦ ਦੁਪਹਿਰ ਕੀਤੇ ਗਏ ਧਮਾਕੇ ਦੀ ਜ਼ਿੰਮੇਵਾਰੀ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸੰਬੰਧਿਤ ਮੰਨੂ ਅਗਵਾਨ ਵਲੋਂ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਲਈ ਗਈ ਹੈ। ਉਸ ਵੱਲੋਂ ਸੋਸ਼ਲ ਮੀਡੀਆ 'ਤੇ ਆਡੀਓ ਜਾਰੀ ਕਰਦਿਆਂ ਹੋਇਆਂ ਕਿਹਾ ਕਿ ਜਿਨ੍ਹਾਂ ਨੂੰ ਵੀ ਮੇਰੀਆਂ ਧਮਕੀਆਂ ਆਈਆਂ ਨੇ ਉਹ ਤਿਆਰ ਰਹਿਣ । ਇੱਥੇ ਦੱਸਣ ਯੋਗ ਹੈ ਕਿ ਪੁਲਿਸ ਥਾਣਾ ਕਲਾਨੌਰ ਨਾਲ ਲੱਗਦੇ ਸਰਹੱਦੀ ਪਿੰਡ ਅਗਵਾਨ ਦਾ ਜੰਮਪਲ ਮਨੂ ਅਗਵਾਨ ਵੱਲੋਂ ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਦਰਜਨ ਤੋਂ ਵੱਧ ਪੁਲਿਸ ਚੌਕੀਆਂ ਵਿੱਚ ਗਰਨੇਡ ਧਮਾਕੇ ਕਰਨ ਦੀ ਜ਼ਿੰਮੇਵਾਰੀ ਲੈ ਚੁੱਕਾ ਹੈ। ਇੱਥੇ ਦੱਸਣਯੋਗ ਹੈ ਕਿ ਮਨੂੰ ਅਗਵਾਨ ਇਸ ਵੇਲੇ ਵਿਦੇਸ਼ ਵਿੱਚ ਬੈਠਾ ਹੋਇਆ ਹੈ ਅਤੇ ਉਸ ਦਾ ਪਰਿਵਾਰ ਪਿੰਡ ਅਗਵਾਨ ਵਿੱਚ ਹੀ ਰਹਿ ਰਿਹਾ ਹੈ।