- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਦੌਰਾਂਗਲਾ ਅਧੀਨ ਆਉਂਦੇ ਸਰਹੱਦੀ ਪਿੰਡ ਸਲਾਚ ਦੇ ਕਿਸਾਨ ਸੁਖਵਿੰਦਰ ਸਿੰਘ ਸੁੱਖਾ ਜੋ ਪਿਛਲੇ ਦਿਨੀਂ ਰਾਵੀ ਦਰਿਆ ਦੇ ਪਾਣੀ ’ਚ ਤੇਜ਼ ਵਹਾਅ ਵਿੱਚ ਰੁੜ੍ਹ ਗਿਆ ਸੀ, ਦੀ ਲਾਸ਼ ਪਾਕਿਸਤਾਨੀ ਰੇਂਜਰਾਂ ਵੱਲੋਂ ਬੀਐੱਸਐੱਫ ਦੇ ਜਵਾਨਾਂ ਦੇ ਸਪੁਰਦ ਕਰ ਦਿੱਤੀ ਗਈ।

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਡੇਰਾ ਬਾਬਾ ਨਾਨਕ : ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਦੌਰਾਂਗਲਾ ਅਧੀਨ ਆਉਂਦੇ ਸਰਹੱਦੀ ਪਿੰਡ ਸਲਾਚ ਦੇ ਕਿਸਾਨ ਸੁਖਵਿੰਦਰ ਸਿੰਘ ਸੁੱਖਾ ਜੋ ਪਿਛਲੇ ਦਿਨੀਂ ਰਾਵੀ ਦਰਿਆ ਦੇ ਪਾਣੀ ’ਚ ਤੇਜ਼ ਵਹਾਅ ਵਿੱਚ ਰੁੜ੍ਹ ਗਿਆ ਸੀ, ਦੀ ਲਾਸ਼ ਪਾਕਿਸਤਾਨੀ ਰੇਂਜਰਾਂ ਵੱਲੋਂ ਬੀਐੱਸਐੱਫ ਦੇ ਜਵਾਨਾਂ ਦੇ ਸਪੁਰਦ ਕਰ ਦਿੱਤੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਐੱਸਐੱਫ ਦੀ 135 ਬਟਾਲੀਅਨ ਅਧੀਨ ਆਉਂਦੇ ਏਰੀਏ ਵਿੱਚੋਂ ਪਿਛਲੇ ਮਹੀਨੇ 28 ਤਰੀਕ ਨੂੰ ਸਰਹੱਦ ’ਤੇ ਵਹਿੰਦੇ ਰਾਵੀ ਦਰਿਆ ਤੋਂ ਪਾਰ ਆਪਣੇ ਖੇਤਾਂ ਵਿੱਚ ਕੰਮ ਕਰਨ ਗਿਆ ਹੋਇਆ ਸੀ ਕਿ ਇਸ ਦੌਰਾਨ ਸੁਖਵਿੰਦਰ ਸਿੰਘ ਸੁੱਖਾ (52) ਰਾਵੀ ਦਰਿਆ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ ਸੀ ਜਿਸ ਦੀ ਭਾਰਤੀ ਖੇਤਰ ਵਿੱਚ ਵਹਿੰਦੇ ਰਾਵੀ ਦਰਿਆ ਦੀ ਭਾਲ ਵੀ ਕੀਤੀ ਗਈ।
ਇਸ ਦੌਰਾਨ ਸੁਖਵਿੰਦਰ ਸਿੰਘ ਸੁੱਖਾ ਪਾਕਿਸਤਾਨ ਵਾਲੇ ਪਾਸੇ ਵਹਿੰਦੇ ਰਾਵੀ ਦਰਿਆ ’ਚੋਂ ਉਸ ਦੀ ਲਾਸ਼ ਨੂੰ ਪਾਕਿਸਤਾਨੀ ਰੇਂਜਰਾਂ ਵੱਲੋਂ ਬਰਾਮਦ ਕੀਤਾ ਗਿਆ। ਵੀਰਵਾਰ ਨੂੰ ਪਾਕਿਸਤਾਨੀ ਰੇਂਜਰਾਂ ਵੱਲੋਂ ਬੀਐੱਸਐੱਫ ਦੀ 200 ਬਟਾਲੀਅਨ ਦੇ ਜਵਾਨਾਂ ਨੂੰ ਡੇਰਾ ਬਾਬਾ ਨਾਨਕ ਕਰਤਾਰਪੁਰ ਕੋਰੀਡੋਰ ਏਰੀਏ ਵਿੱਚ ਸਪੁਰਦ ਕਰ ਦਿੱਤਾ ਗਿਆ। ਇੱਥੇ ਦੱਸਣਯੋਗ ਹੈ ਕਿ ਸੁਖਵਿੰਦਰ ਸਿੰਘ ਸੁੱਖਾ ਦੇ ਦੋ ਬੱਚੇ ਹਨ।