Gurdaspur News : ਬੀਐੱਸਐੱਫ ਵੱਲੋਂ ਸਰਹੱਦੀ ਪਿੰਡ ਦੋਸਤਪੁਰ ਦੇ ਖੇਤਾਂ 'ਚੋਂ ਹੈਰੋਇਨ ਬਰਾਮਦ
ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੇ ਤੈਨਾਤ ਬੀਐੱਸਐੱਫ ਦੀ 27 ਬਟਾਲੀਅਨ ਦੇ ਜਵਾਨਾਂ ਵੱਲੋਂ ਸਰਹੱਦੀ ਪਿੰਡ ਦੋਸਤਪੁਰ ਦੇ ਖੇਤਾਂ ਵਿੱਚੋਂ ਇੱਕ ਹੈਰੋਇਨ ਦਾ ਪੈਕੇਟ ਬਰਾਮਦ ਕੀਤਾ ਗਿਆ।
Publish Date: Sat, 14 Feb 2026 06:55 PM (IST)
Updated Date: Sat, 14 Feb 2026 06:58 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੇ ਤੈਨਾਤ ਬੀਐੱਸਐੱਫ ਦੀ 27 ਬਟਾਲੀਅਨ ਦੇ ਜਵਾਨਾਂ ਵੱਲੋਂ ਸਰਹੱਦੀ ਪਿੰਡ ਦੋਸਤਪੁਰ ਦੇ ਖੇਤਾਂ ਵਿੱਚੋਂ ਇੱਕ ਹੈਰੋਇਨ ਦਾ ਪੈਕੇਟ ਬਰਾਮਦ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਪੁਲਿਸ ਆਨਾ ਕਲਾਨੌਰ ਦੇ ਐੱਸਐੱਚਓ ਜਤਿੰਦਰ ਪਾਲ ਨੇ ਦੱਸਿਆ ਬੀਐੱਸਐੱਫ ਦੇ ਜਵਾਨਾਂ ਵੱਲੋਂ ਸਰਚ ਅਭਿਆਨ ਦੌਰਾਨ ਪਿੰਡ ਦੋਸਤਪੁਰ ਦੇ ਕਿਸਾਨ ਸਰਦਾਰ ਸਿੰਘ ਦੇ ਖੇਤਾਂ ਵਿੱਚੋਂ ਇੱਕ ਪੈਕਟ ਬਰਾਮਦ ਕੀਤਾ ਜਿਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਇਸ ਪੈਕਟ ਵਿੱਚੋਂ 510 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਹਨਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇੱਥੇ ਦੱਸਣਯੋਗ ਹੈ ਕਿ ਪਿਛਲੇ ਦਿਨਾਂ ਤੋਂ ਭਾਰਤ ਪਾਕਿਸਤਾਨ ਦੀ ਸਰਹੱਦ ਤੇ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤੀ ਖੇਤਰ ਵਿੱਚ ਡਰੋਨ ਭੇਜੇ ਜਾ ਰਹੇ ਸਨ ਇਸ ਤੋਂ ਕੁਝ ਦਿਨ ਪਹਿਲਾਂ ਚੰਦੂ ਵਡਾਲਾ ਬੀਰੋਪੀ ਦੇ ਜਵਾਨਾਂ ਵੱਲੋਂ ਪਿੰਡ ਲੋਪਾ ਦੇ ਖੇਤਾਂ ਵਿੱਚੋਂ ਵੀ ਹੈਰੋਇਨ ਦਾ ਪੈਕਟ ਬਰਾਮਦ ਕੀਤਾ ਗਿਆ ਸੀ।