- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦਾਸਪੁਰ ਦੇ ਬਹਿਰਾਮਪੁਰ ਕਸਬੇ ਵਿੱਚ ਨਿੱਜੀ ਬੱਸ ਨੇ ਧੀ ਸਮੇਤ ਮੋਟਰਸਾਈਕਲ ਸਵਾਰ ਜੋੜੇ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਔਰਤ ਦੀ ਹਸਪਤਾਲ ਜਾਂਦੇ ਸਮੇਂ ਮੌਤ ਹੋ ਗਈ, ਜਦੋਂ ਕਿ ਉਸ ਦੇ ਪਤੀ ਅਤੇ ਧੀ ਨੂੰ ਮਾਮੂਲੀ ਸੱਟਾਂ ਲੱਗੀਆਂ।

ਬਹਿਰਾਮਪੁਰ : ਗੁਰਦਾਸਪੁਰ ਦੇ ਬਹਿਰਾਮਪੁਰ ਕਸਬੇ ਵਿੱਚ ਨਿੱਜੀ ਬੱਸ ਨੇ ਧੀ ਸਮੇਤ ਮੋਟਰਸਾਈਕਲ ਸਵਾਰ ਜੋੜੇ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਔਰਤ ਦੀ ਹਸਪਤਾਲ ਜਾਂਦੇ ਸਮੇਂ ਮੌਤ ਹੋ ਗਈ, ਜਦੋਂ ਕਿ ਉਸ ਦੇ ਪਤੀ ਅਤੇ ਧੀ ਨੂੰ ਮਾਮੂਲੀ ਸੱਟਾਂ ਲੱਗੀਆਂ। ਇਹ ਸਾਰੀ ਘਟਨਾ ਸੜਕ ਕਿਨਾਰੇ ਇੱਕ ਦੁਕਾਨ ’ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
ਜਾਣਕਾਰੀ ਅਨੁਸਾਰ ਸੁਦੇਸ਼ ਕੁਮਾਰੀ (44) ਪਤੀ ਸੁਰੇਸ਼ ਕੁਮਾਰ ਅਤੇ ਧੀ ਨਾਲ ਡਾਕਟਰ ਤੋਂ ਦਵਾਈ ਲੈਣ ਲਈ ਮਰਾੜਾ ਪਿੰਡ ਤੋਂ ਦੀਨਾਨਗਰ ਮੋਟਰਸਾਈਕਲ ’ਤੇ ਜਾ ਰਹੀ ਸੀ। ਜਦੋਂ ਉਹ ਬਹਿਰਾਮਪੁਰ ਪਹੁੰਚੇ ਤਾਂ ਹਾਦਸਾ ਵਾਪਰ ਗਿਆ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਮੁਲਜ਼ਮਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਜਦੋਂ ਬਹਿਰਾਮਪੁਰ ਪੁਲਿਸ ਸਟੇਸ਼ਨ ਦੇ ਇੰਚਾਰਜ ਸਾਹਿਲ ਪਠਾਨੀਆ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਰਿਵਾਰ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।