- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿੱਚ ਵੀਰਵਾਰ ਦੇਰ ਸ਼ਾਮ ਕੈਦੀਆਂ ਅਤੇ ਹਵਾਲਾਤੀਆਂ ਵਿਚਕਾਰ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਦੇਖਦੇ ਹੀ ਦੇਖਦੇ ਦੋਵਾਂ ਧਿਰਾਂ ਵਿੱਚ ਹੱਥੋਪਾਈ ਸ਼ੁਰੂ ਹੋ ਗਈ।

ਪਲਵਿੰਦਰ ਸਿੰਘ, ਪੰਜਾਬੀ ਜਾਗਰਣ, ਗੁਰਦਾਸਪੁਰ : ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿੱਚ ਵੀਰਵਾਰ ਦੇਰ ਸ਼ਾਮ ਕੈਦੀਆਂ ਅਤੇ ਹਵਾਲਾਤੀਆਂ ਵਿਚਕਾਰ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਦੇਖਦੇ ਹੀ ਦੇਖਦੇ ਦੋਵਾਂ ਧਿਰਾਂ ਵਿੱਚ ਹੱਥੋਪਾਈ ਸ਼ੁਰੂ ਹੋ ਗਈ। ਸੂਚਨਾ ਮਿਲਦਿਆਂ ਹੀ ਜੇਲ੍ਹ ਪ੍ਰਸ਼ਾਸਨ ਨੇ ਦੋਵਾਂ ਧਿਰਾਂ ਨੂੰ ਕਾਬੂ ਕਰਕੇ ਬੈਰਕਾਂ ਵਿੱਚ ਬੰਦ ਕਰ ਦਿੱਤਾ। ਇਸ ਦੌਰਾਨ ਦੋ ਬੰਦੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਜੇਲ੍ਹ ਹਸਪਤਾਲ ਵਿੱਚ ਮੁੱਢਲਾ ਇਲਾਜ ਦਿੱਤਾ ਗਿਆ।
ਝਗੜੇ ਤੋਂ ਬਾਅਦ ਕੈਦੀਆਂ ਨੂੰ ਵੱਖ-ਵੱਖ ਬੈਰਕਾਂ ਵਿੱਚ ਬੰਦ ਕਰ ਦਿੱਤਾ ਗਿਆ। ਜੇਲ੍ਹ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਝਗੜੇ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ। ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰਨ ਦੀ ਗੱਲ ਕਹੀ ਹੈ।