- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਸਟੇਸ਼ਨ ਕਲਾਨੌਰ ਅਧੀਨ ਆਉਂਦੇ ਪਿੰਡ ਲੱਖਣ ਕਲਾਂ ਵਿਖੇ ਨਸ਼ੀਲੇ ਪਦਾਰਥ ਨਾਲ ਘਰ ਦਾ ਇਕਲੌਤਾ ਚਿਰਾਗ ਬੁਝ ਜਾਣ ’ਤੇ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਪੁਲਿਸ ਸਟੇਸ਼ਨ ਕਲਾਨੌਰ ਅਧੀਨ ਆਉਂਦੇ ਪਿੰਡ ਲੱਖਣ ਕਲਾਂ ਵਿਖੇ ਨਸ਼ੀਲੇ ਪਦਾਰਥ ਨਾਲ ਘਰ ਦਾ ਇਕਲੌਤਾ ਚਿਰਾਗ ਬੁਝ ਜਾਣ ’ਤੇ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਮ੍ਰਿਤਕ ਨੌਜਵਾਨ ਸੁੱਚਾ ਸਿੰਘ ਦੇ ਪਿਤਾ ਜੋਗਿੰਦਰ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਉਸ ਦੀਆਂ ਦੋ ਬੇਟੀਆਂ ਅਤੇ ਇੱਕ ਬੇਟਾ ਹੈ ਜਦਕਿ ਬੁੱਧਵਾਰ ਸ਼ਾਮ ਨੂੰ ਮੇਰੇ ਪੁੱਤਰ ਸੁੱਚਾ ਸਿੰਘ ਨੂੰ ਤਿੰਨ ਨੌਜਵਾਨ ਘਰੋਂ ਲੈ ਗਏ ਸਨ ਅਤੇ ਕੁਝ ਘੰਟੇ ਬੀਤਣ ਦੇ ਬਾਅਦ ਵੀ ਉਹਨਾਂ ਦਾ ਪੁੱਤਰ ਸੁੱਚਾ ਸਿੰਘ ਘਰ ਨਾ ਪਰਤਿਆ ਤਾਂ ਉਹਨਾਂ ਵੱਲੋਂ ਨਾਲ ਲੱਗਦੇ ਪਿੰਡਾਂ ਦੀ ਭਾਲ ਕੀਤੀ ਤਾਂ ਪਿੰਡ ਸੇਖਮੀਰ ਦੇ ਸ਼ਮਸ਼ਾਨ ਘਾਟ ਨਜ਼ਦੀਕ ਸੂਏ ਵਿੱਚੋਂ ਉਸ ਦਾ ਪੁੱਤਰ ਬੇਸੁਰਤ ਹਾਲਤ ਵਿੱਚ ਮਿਲਿਆ ਤਾਂ ਉਸ ਨੂੰ ਹਸਪਤਾਲ ਲਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ।
ਉਹਨਾਂ ਦੱਸਿਆ ਕਿ ਉਹਨਾਂ ਦੇ ਪੁੱਤਰ ਸੁੱਚਾ ਸਿੰਘ ਵੱਲੋਂ ਨਸ਼ਾ ਵੇਚਣ ਵਾਲੇ ਨੌਜਵਾਨਾਂ ਨੂੰ ਨਸ਼ਾ ਵੇਚਣ ਤੋਂ ਰੋਕਿਆ ਜਾਂਦਾ ਸੀ ਜਿਸ ਕਾਰਨ ਉਕਤ ਨੌਜਵਾਨਾਂ ਨੌਜਵਾਨਾਂ ਮੇਰੇ ਪੁੱਤਰ ਨੂੰ ਨਸ਼ੀਲਾ ਪਦਾਰਥ ਖੁਵਾ ਕੇ ਉਸ ਦੀ ਹੱਤਿਆ ਕਰ ਦਿੱਤੀ ਹੈ। ਇਸ ਮੌਕੇ ਉਹਨਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹ ਮੁਲਜਮਾਂ ਨੂੰ ਕਾਬੂ ਕਰਕੇ ਉਹਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇ।
ਇਸ ਸਬੰਧੀ ਪੁਲਿਸ ਥਾਣਾ ਕਲਾਨੌਰ ਦੇ ਐੱਸਐੱਚਓ ਜਤਿੰਦਰ ਪਾਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਇਹ ਮਾਮਲਾ ਉਹਨਾਂ ਦੇ ਧਿਆਨ ਵਿੱਚ ਹੈ ਅਤੇ ਉਕਤ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਹੈ। ਉਹਨਾਂ ਕਿਹਾ ਕਿ ਰਿਪੋਰਟ ਆਉਣ ਉਪਰੰਤ ਹੀ ਮੌਤ ਦੇ ਕਾਰਨ ਦਾ ਪਤਾ ਲੱਗ ਸਕੇਗਾ ।ਇਸ ਸਬੰਧੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ।