Gurdaspur News : ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, ਪੰਜ ਆਸਟ੍ਰੀਆ ਮਾਰਕਾ ਪਿਸਤੌਲਾਂ ਸਣੇ ਇਕ ਗ੍ਰਿਫ਼ਤਾਰ
ਜ਼ਿਲ੍ਹਾ ਗੁਰਦਾਸਪੁਰ ਪੁਲਿਸ ਨੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆੰ ਇੱਕ ਮੁਲਜ਼ਮ ਨੂੰ ਪੰਜ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਮੁਲਜ਼ਮ ਨੂੰ ਇਹ ਹਥਿਆਰ ਗੈਂਗਸਟਰਾਂ ਨੂੰ ਸਪਲਾਈ ਕਰਨ ਦਾ ਕੰਮ ਸੌਂਪਿਆ ਗਿਆ ਸੀ। ਪੁਲਿਸ ਵਲੋਂ ਉਸਨੂੰ ਅਜਿਹਾ ਕਰਨ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ।
Publish Date: Wed, 21 Jan 2026 05:33 PM (IST)
Updated Date: Wed, 21 Jan 2026 05:36 PM (IST)
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਪੁਲਿਸ ਨੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆੰ ਇੱਕ ਮੁਲਜ਼ਮ ਨੂੰ ਪੰਜ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਮੁਲਜ਼ਮ ਨੂੰ ਇਹ ਹਥਿਆਰ ਗੈਂਗਸਟਰਾਂ ਨੂੰ ਸਪਲਾਈ ਕਰਨ ਦਾ ਕੰਮ ਸੌਂਪਿਆ ਗਿਆ ਸੀ। ਪੁਲਿਸ ਵਲੋਂ ਉਸਨੂੰ ਅਜਿਹਾ ਕਰਨ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ।
ਅੱਜ ਇੱਥੇ ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ ਕਰਦਿਆਂ ਦੱਸਿਆ ਕਿ, ਸੂਬਾ ਸਰਕਾਰ ਦੇ ਨਿਰਦੇਸ਼ਾਂ 'ਤੇ ਪੁਲਿਸ ਨੇ ਗੈਂਗਸਟਰਾਂ ਨੂੰ ਖਤਮ ਕਰਨ ਲਈ ਆਪ੍ਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਹੈ, ਜਿਸ ਤਹਿਤ ਲਗਾਤਾਰ ਕਾਰਵਾਈ ਜਾਰੀ ਹੈ।
ਇਸ ਸਬੰਧ ਵਿੱਚ ਐਸਐਸਪੀ ਆਦਿੱਤਿਆ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਵਿਸ਼ੇਸ਼ ਪੁਲਿਸ ਟੀਮ ਨੇ ਸਰਹੱਦ ਪਾਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮ ਅਰਸ਼ਦੀਪ ਸਿੰਘ, ਵਾਸੀ ਉਪਲੀ ਥਾਣਾ ਸਦਰ ਸੰਗਰੂਰ ਨੂੰ ਪੰਜ ਆਧੁਨਿਕ ਪੀਐਕਸ -ਪੰਜ 30 ਬੋਰ ਪਿਸਤੌਲਾਂ ਅਤੇ ਸੱਤ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮੁਲਜ਼ਮ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨੇ ਸਨ, ਪਰ ਉਸ ਤੋਂ ਪਹਿਲਾਂ ਹੀ ਫੜ ਲਿਆ ਗਿਆ। ਮੁਲਜ਼ਮ ਦੀ ਉਮਰ 25 ਸਾਲ ਹੈ ਅਤੇ ਉਹ 2024 ਵਿੱਚ ਦੁਬਈ ਤੋਂ ਵਾਪਸ ਆਇਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਉੱਥੇ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਸ ਦੇ ਨਿਰਦੇਸ਼ਾਂ 'ਤੇ ਉਹ ਹਥਿਆਰਾਂ ਦੀ ਖੇਪ ਲੈਣ ਆਇਆ ਸੀ।