
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੇ ਬਣੇ ਸ਼੍ਰੀ ਕਰਤਾਰਪੁਰ ਕੋਰੀਡੋਰ ਨੂੰ ਜੋੜਨ ਲਈ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵੱਲੋਂ ਕਰੋੜਾਂ ਰੁਪਈਆਂ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਡੇਰਾ ਬਾਬਾ ਨਾਨਕ ਰਈਆ ਚਾਰ ਮਾਰਗ ਦਾ ਉਦਘਾਟਨ ਕਰਨ ਤੋਂ ਪਹਿਲਾਂ ਹੀ ਬਰਸਾਤਾਂ ਕਾਰਨ ਪਏ ਵੱਡੇ ਪਾੜ ਨੂੰ ਰਾਤੋ ਰਾਤ ਭਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਡੇਰਾ ਬਾਬਾ ਨਾਨਕ : ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੇ ਬਣੇ ਸ਼੍ਰੀ ਕਰਤਾਰਪੁਰ ਕੋਰੀਡੋਰ ਨੂੰ ਜੋੜਨ ਲਈ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵੱਲੋਂ ਕਰੋੜਾਂ ਰੁਪਈਆਂ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਡੇਰਾ ਬਾਬਾ ਨਾਨਕ ਰਈਆ ਚਾਰ ਮਾਰਗ ਦਾ ਉਦਘਾਟਨ ਕਰਨ ਤੋਂ ਪਹਿਲਾਂ ਹੀ ਬਰਸਾਤਾਂ ਕਾਰਨ ਪਏ ਵੱਡੇ ਪਾੜ ਨੂੰ ਰਾਤੋ ਰਾਤ ਭਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰਜੋਤ ਸਿੰਘ, ਦਿਲਪ੍ਰੀਤ ਸਿੰਘ, ਦਿਲਸ਼ਾਨ ਸਿੰਘ, ਸੁਖਦੇਵ ਸਿੰਘ, ਹਰਦੇਵ ਸਿੰਘ, ਰਣਦੀਪ ਸਿੰਘ ਆਦਿ ਨੇ ਦੱਸਿਆ ਕਿ ਸ਼ਨਿਚਰਵਾਰ ਨੂੰ ਦੇਰ ਸ਼ਾਮ ਨੈਸ਼ਨਲ ਹਾਈਵੇ ਤੇ ਪਏ ਪਾੜ ਦੀ ਸੋਸ਼ਲ ਮੀਡੀਆ ਤੇ ਵੀਡੀਓ ਵੇਖਣ ਤੋਂ ਬਾਅਦ ਸੰਬੰਧਿਤ ਵਿਭਾਗ ਵੱਲੋਂ ਕੋਟਲੀ ਸੂਰਤ ਮੱਲ੍ਹੀ ਵਿਖੇ ਬਣਾਏ ਗਏ ਚਾਰ ਮਾਰਗੀ ਪੁੱਲ ਦੇ ਉੱਪਰ ਪਏ 200 ਮੀਟਰ ਲੰਮੇ ਅਤੇ ਦੋ ਫੁੱਟ ਤੋਂ ਵੱਧ ਚੌੜੇ ਪਾੜ ਨੂੰ ਰੇਤ ਬਜਰੀ ਨਾਲ ਭਰ ਦਿੱਤਾ ਗਿਆ ਹੈ।