- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੀਨਾਨਗਰ ਸ਼ਹਿਰ ਵਿੱਚ ਦੇਰ ਰਾਤ ਹੋਈ ਭਾਰੀ ਬਾਰਿਸ਼ ਕਾਰਨ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਸਥਿਤ ਮੋਹਨ ਫਰਨੀਚਰ ਹਾਊਸ ਦੇ ਸ਼ੋਅਰੂਮ ਦੀ ਤਿੰਨ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਇਮਾਰਤ ਦੇ ਡਿੱਗਣ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕ ਵੱਡੀ ਗਿਣਤੀ ਵਿੱਚ ਮੌਕੇ 'ਤੇ ਇਕੱਠੇ ਹੋ ਗਏ।

ਆਕਾਸ਼, ਪੰਜਾਬੀ ਜਾਗਰਣ, ਦੀਨਾਨਗਰ : ਦੀਨਾਨਗਰ ਸ਼ਹਿਰ ਵਿੱਚ ਦੇਰ ਰਾਤ ਹੋਈ ਭਾਰੀ ਬਾਰਿਸ਼ ਕਾਰਨ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਸਥਿਤ ਮੋਹਨ ਫਰਨੀਚਰ ਹਾਊਸ ਦੇ ਸ਼ੋਅਰੂਮ ਦੀ ਤਿੰਨ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਇਮਾਰਤ ਦੇ ਡਿੱਗਣ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕ ਵੱਡੀ ਗਿਣਤੀ ਵਿੱਚ ਮੌਕੇ 'ਤੇ ਇਕੱਠੇ ਹੋ ਗਏ।
ਚੰਗੀ ਗੱਲ ਇਹ ਰਹੀ ਕਿ ਹਾਦਸਾ ਦੇਰ ਰਾਤ ਵਾਪਰਿਆ ਜਿਸ ਕਾਰਨ ਜਾਨੀ ਬਚਾਅ ਹੋਰ ਗਿਆ ਵਰਨਾ ਹਾਦਸਾ ਹੋਰ ਭਿਆਨਕ ਹੋ ਸਕਦਾ ਸੀ। ਦੱਸਿਆ ਜਾ ਰਿਹਾ ਹੈ ਕਿ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਅਤੇ ਇਮਾਰਤ ਕਮਜ਼ੋਰ ਹੋਣ ਕਰਕੇ ਇਹ ਹਾਦਸਾ ਵਾਪਰਿਆ। ਇਮਾਰਤ ਦੇ ਮਲਬੇ ਹੇਠਾਂ ਫਰਨੀਚਰ ਅਤੇ ਹੋਰ ਕੀਮਤੀ ਸਾਮਾਨ ਦੱਬਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਦੇਰ ਰਾਤ ਹੋਣ ਕਾਰਨ ਸ਼ੋਅਰੂਮ ਵਿੱਚ ਕੋਈ ਮੌਜੂਦ ਨਹੀਂ ਸੀ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਜਵਾਨ ਮੌਕੇ 'ਤੇ ਪਹੁੰਚ ਗਏ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ ਅਤੇ ਮਲਬਾ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।
ਦੂਜੇ ਪਾਸੇ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਇਲਾਕੇ ਦੇ ਲੋਕਾਂ ਵਿੱਚ ਵੀ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਉਧਰ ਇਸ ਸਬੰਧੀ ਗੱਲਬਾਤ ਕਰਦੇ ਹੋਏ ਫਰਨੀਚਰ ਹਾਊਸ ਦੇ ਮਾਲਕ ਜਗਮੋਹਨ ਸਿੰਘ ਨੇ ਦੱਸਿਆ ਕਿ ਅਚਾਨਕ ਇਹ ਸਭ ਵਾਪਰ ਗਿਆ ਹੈ। ਇਸ ਹਾਦਸੇ ਵਿੱਚ ਉਹਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।