- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਰਡਰ ਏਰੀਏ ਦੇ ਸੈਂਕੜੇ ਪਿੰਡਾਂ ਦੇ ਲੋਕਾਂ ਅਤੇ ਬੀਐਸਐਫ ਜਵਾਨਾਂ ਨੂੰ ਸਿਹਤ ਸੇਵਾਵਾਂ ਮੁਹਈਆ ਕਰਵਾ ਰਹੇ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਵਿੱਚ ਲੱਗੀ ਵਾਟਰ ਸਪਲਾਈ ਵਾਲੀ ਟੈਂਕੀ ਦੀ ਚੋਰਾਂ ਵੱਲੋਂ ਕੇਵਲ ਤਾਰ ਚੋਰੀ ਕਰਕੇ ਲੈ ਜਾਣ ਕਾਰਨ ਹਸਪਤਾਲ ਵਿੱਚ ਪਾਣੀ ਦੀ ਸਪਲਾਈ ਬੰਦ ਹੋਣ ਤੇ ਮਰੀਜ਼ਾਂ ਵਿੱਚ ਹਾਹਾਕਾਰ ਮੱਚੀ ਹੋਈ ਹੈ।

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਬਾਰਡਰ ਏਰੀਏ ਦੇ ਸੈਂਕੜੇ ਪਿੰਡਾਂ ਦੇ ਲੋਕਾਂ ਅਤੇ ਬੀਐਸਐਫ ਜਵਾਨਾਂ ਨੂੰ ਸਿਹਤ ਸੇਵਾਵਾਂ ਮੁਹਈਆ ਕਰਵਾ ਰਹੇ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਵਿੱਚ ਲੱਗੀ ਵਾਟਰ ਸਪਲਾਈ ਵਾਲੀ ਟੈਂਕੀ ਦੀ ਚੋਰਾਂ ਵੱਲੋਂ ਕੇਵਲ ਤਾਰ ਚੋਰੀ ਕਰਕੇ ਲੈ ਜਾਣ ਕਾਰਨ ਹਸਪਤਾਲ ਵਿੱਚ ਪਾਣੀ ਦੀ ਸਪਲਾਈ ਬੰਦ ਹੋਣ ਤੇ ਮਰੀਜ਼ਾਂ ਵਿੱਚ ਹਾਹਾਕਾਰ ਮੱਚੀ ਹੋਈ ਹੈ।
ਇਸ ਮੌਕੇ ਹਸਪਤਾਲ ਵਿੱਚ ਇਲਾਜ ਕਰਵਾਉਣ ਲਈ ਆਏ ਮੇਰੀ ਜਾਨ ਨੇ ਦੱਸਿਆ ਕਿ ਹਸਪਤਾਲ ਵਿੱਚ ਵਾਟਰ ਸਪਲਾਈ ਦੀ ਟੈਂਕੀ ਦੀ ਤਾਰ ਚੋਰਾਂ ਵੱਲੋਂ ਚੋਰੀ ਕਰਨ ਕਰਕੇ ਹਸਪਤਾਲ ਵਿੱਚ ਪਾਣੀ ਦੀ ਸਪਲਾਈ ਬਿਲਕੁਲ ਬੰਦ ਹੋ ਗਈ ਹੈ। ਉਹਨਾਂ ਕਿਹਾ ਕਿ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਹਸਪਤਾਲ ਦੇ ਐਮਰਜੈਂਸੀ ਵਾਰਡਾਂ ਅਤੇ ਜਨਰਲ ਵਾਰਡਾਂ ਵਿੱਚ ਬਣੇ ਬਾਥਰੂਮਾਂ, ਪਖਾਨਿਆਂ ਤੋਂ ਇਲਾਵਾ ਮਰੀਜ਼ਾਂ ਅਤੇ ਉਨਾਂ ਦੇ ਵਾਰਸਾਂ ਲਈ ਪਾਣੀ ਪੀਣ ਲਈ ਲੱਗੇ ਵਾਟਰ ਕੂਲਰ ਤੇ ਆਰੋ ਸਿਸਟਮ ਵੀ ਪਾਣੀ ਨਾ ਆਉਣ ਕਰਕੇ ਬੰਦ ਪਏ ਹੋਏ ਹਨ।
ਇਸ ਮੌਕੇ ਮਰੀਜ਼ਾਂ ਨੇ ਦੱਸਿਆ ਕਿ ਹਸਪਤਾਲ ਵਿੱਚ ਪਾਣੀ ਦੀ ਸਪਲਾਈ ਨਾ ਆਉਣ ਕਰਕੇ ਮਰੀਜ਼ਾਂ ਅਤੇ ਉਹਨਾਂ ਦੇ ਵਾਰਸਾਂ ਤੋਂ ਇਲਾਵਾ ਸਿਹਤ ਕਰਮਚਾਰੀਆਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਹਸਪਤਾਲ ਵਿੱਚ ਪਾਣੀ ਦੀ ਸਪਲਾਈ ਨਾ ਆਉਣ ਸਬੰਧੀ ਜਦੋਂ ਸਿਵਲ ਸਰਜਨ ਮਹੇਸ਼ ਕੁਮਾਰ ਪ੍ਰਭਾਕਰ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਇਸ ਸਬੰਧੀ ਤੁਰੰਤ ਸਬੰਧਤ ਐਸਐਮਓ ਨਾਲ ਗੱਲ ਕਰਕੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣਗੇ।