- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸਐਸਪੀ ਵੱਲੋਂ ਬਾਰਡਰ ਏਰੀਏ ਨਾਲ ਸੰਬੰਧਿਤ ਪੁਲਿਸ ਸਟੇਸ਼ਨ ਕਲਾਨੌਰ ਵਿੱਚ ਪੁਲਿਸ ਜਵਾਨਾਂ ਨਾਲ ਸੁਰੱਖਿਆ ਦੇ ਮੱਦੇ ਨਜ਼ਰ ਗੱਲਬਾਤ ਕਰਨ ਉਪਰੰਤ ਟੀ ਪੁਆਇੰਟ ਰੁਡਿਆਣਾ, ਦੋਸਤਪੁਰ ਆਦਿ ਵੱਖ ਵੱਖ ਪੁਲਿਸ ਨਾਕਿਆਂ ਦੀ ਚੈਕਿੰਗ ਕੀਤੀ ਗਈ।

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਨਾਲ ਲੱਗਦੀ ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੇ ਜਿੱਥੇ ਬੀਐਸਐਫ ਤੇ ਜਵਾਨਾਂ ਵੱਲੋਂ ਸਰਹੱਦ ਦੀ ਰਾਖੀ ਰੱਖੀ ਜਾ ਰਹੀ ਹੈ, ਉੱਥੇ ਸਰਹੱਦੀ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਐਸਐਸਪੀ ਅਦਿੱਤਿਆ ਵੱਲੋਂ ਸਰਦੀ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਰਾਤ ਵੇਲੇ ਬਾਰਡਰ ਏਰੀਏ ਨਾਲ ਸਬੰਧਤ ਪੁਲਿਸ ਥਾਣਾ ਕਲਾਨੌਰ, ਦੌਰਗਲਾ ਅਤੇ ਦੀਨਾ ਨਗਰ ਏਰੀਏ ਨਾਲ ਲੱਗਦੇ ਵੱਖ-ਵੱਖ ਸਰਹੱਦੀ ਪਿੰਡਾਂ ਦੇ ਸੰਵੇਦਨਸ਼ੀਲ ਪੁਆਇੰਟਾਂ ਤੇ ਰਾਤ ਵੇਲੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਐਤਵਾਰ ਨੂੰ ਦੇਰ ਸ਼ਾਮ ਨੂੰ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਐਸਐਸਪੀ ਵੱਲੋਂ ਬਾਰਡਰ ਏਰੀਏ ਨਾਲ ਸੰਬੰਧਿਤ ਪੁਲਿਸ ਸਟੇਸ਼ਨ ਕਲਾਨੌਰ ਵਿੱਚ ਪੁਲਿਸ ਜਵਾਨਾਂ ਨਾਲ ਸੁਰੱਖਿਆ ਦੇ ਮੱਦੇ ਨਜ਼ਰ ਗੱਲਬਾਤ ਕਰਨ ਉਪਰੰਤ ਟੀ ਪੁਆਇੰਟ ਰੁਡਿਆਣਾ, ਦੋਸਤਪੁਰ ਆਦਿ ਵੱਖ ਵੱਖ ਪੁਲਿਸ ਨਾਕਿਆਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਤੇ ਐਸਐਸਪੀ ਅਦਿਤਿਆ ਨੇ ਦੱਸਿਆ ਕਿ ਸਰਦੀ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਪੰਜਾਬ ਪੁਲਿਸ ਬਾਰਡਰ ਏਰੀਏ ਵਿੱਚ ਪੂਰੀ ਤਰ੍ਹਾਂ ਮੁਸਤੈਦ ਹੈ ਉਹਨਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਬਾਰਡਰ ਏਰੀਏ ਵਿੱਚ ਐਂਟੀ ਡਰੋਨ ਡਿਵਾਈਸ ਨੂੰ ਸਫਲਤਾ ਮਿਲ ਰਹੀ ਹੈ।
ਇਸ ਮੌਕੇ ਤੇ ਉਹਨਾਂ ਦੱਸਿਆ ਕਿ ਜਿੱਥੇ ਪੰਜਾਬ ਪੁਲਿਸ ਨਸ਼ਾ ਤਸਕਰਾਂ ਅੱਜ ਸ਼ਰਾਰਤੀ ਅੰਸਰਾਂ ਨੂੰ ਨੱਥ ਪਾ ਰਹੀ ਹੈ ਉਥੇ ਨਸ਼ਿਆਂ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਪੱਧਰ ਤੇ ਜਾਗਰੂਕਤਾ ਫੈਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਬਾਰਡਰ ਏਰੀਏ ਦੇ ਪਿੰਡਾਂ ਵਿੱਚ ਵਿਲਜ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ। ਇਸ ਮੌਕੇ ਤੇ ਉਹਨਾਂ ਬਾਰਡਰ ਏਰੀਏ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੇ ਖਾਤਮੇ ਅਤੇ ਦੇਸ਼ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਦਾ ਸਹਿਯੋਗ ਦੇਣ। ਇਸ ਮੌਕੇ ਤੇ ਪੁਲਿਸ ਥਾਣਾ ਕਲਾਨੌਰ ਦੇ ਐਸਐਚ ਓ ਅਮਨਦੀਪ ਸਿੰਘ ਤੋਂ ਇਲਾਵਾ ਪੰਜਾਬ ਪੁਲਿਸ ਅਤੇ ਬੀਐਸਐਫ ਤੇ ਜਵਾਨ ਵੀ ਮੌਜੂਦ ਸਨ।।