- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਮਾਲੇਵਾਲ ਦਾ 21 ਸਾਲਾ ਨੌਜਵਾਨ ਜਸਪ੍ਰੀਤ ਸਿੰਘ 18 ਜੁਲਾਈ ਨੂੰ ਨੀਟ ਦਾ ਰਿਜ਼ਲਟ ਦੇਖਣ ਲਈ ਅੰਮ੍ਰਿਤਸਰ ਗਿਆ ਸੀ, ਪਰ ਉਹ ਵਾਪਸ ਨਹੀਂ ਆਇਆ। ਪ

ਸੰਵਾਦ ਸਹਿਯੋਗੀ, ਜਾਗਰਣ, ਡੇਰਾ ਬਾਬਾ ਨਾਨਕ : ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਮਾਲੇਵਾਲ ਦਾ 21 ਸਾਲਾ ਨੌਜਵਾਨ ਜਸਪ੍ਰੀਤ ਸਿੰਘ 18 ਜੁਲਾਈ ਨੂੰ ਨੀਟ ਦਾ ਰਿਜ਼ਲਟ ਦੇਖਣ ਲਈ ਅੰਮ੍ਰਿਤਸਰ ਗਿਆ ਸੀ, ਪਰ ਉਹ ਵਾਪਸ ਨਹੀਂ ਆਇਆ। ਪਰਿਵਾਰਕ ਮੈਂਬਰਾਂ ਨੇ ਰਿਸ਼ਤੇਦਾਰਾਂ ਤੇ ਧਾਰਮਿਕ ਸਥਾਨਾਂ ’ਤੇ ਉਸ ਦੀ ਭਾਲ ਕੀਤੀ, ਪਰ 21 ਦਿਨ ਬੀਤ ਜਾਣ ਤੋਂ ਬਾਅਦ ਵੀ ਉਸ ਦਾ ਕੋਈ ਪਤਾ ਨਾ ਲੱਗਾ। ਜਸਪ੍ਰੀਤ ਦੀ ਮਾਤਾ ਅਮਨਦੀਪ ਕੌਰ ਤੇ ਪਿਤਾ ਨੇ ਦੱਸਿਆ ਕਿ ਉਹ ਘਰ ਤੋਂ ਇਹ ਕਹਿ ਕੇ ਗਿਆ ਸੀ ਕਿ ਉਹ ਰਿਜ਼ਲਟ ਦੇਖਣ ਜਾ ਰਿਹਾ ਹੈ। ਜਦ ਉਹ ਮੁੜ ਕੇ ਨਹੀਂ ਆਇਆ ਤਾਂ ਭਾਲ ਸ਼ੁਰੂ ਕੀਤੀ ਗਈ। ਅੰਮ੍ਰਿਤਸਰ ਤੋਂ ਕੁਝ ਸੀਸੀਟੀਵੀ ਫੁਟੇਜ ਵੀ ਮਿਲੇ, ਪਰ ਇਸ ਨਾਲ ਵੀ ਕੋਈ ਜਾਣਕਾਰੀ ਨਹੀਂ ਮਿਲੀ। ਪਰਿਵਾਰ ਨੂੰ ਜਸਪ੍ਰੀਤ ਦੇ ਦਿੱਲੀ ਦੇ ਜੰਤਰ-ਮੰਤਰ ਦੇ ਪ੍ਰਦਰਸ਼ਨ ’ਚ ਸ਼ਾਮਲ ਹੋਣ ਦਾ ਸ਼ੱਕ ਹੈ। ਸ਼ੱਕ ਪ੍ਰਗਟਾਇਆ ਹੈ ਕਿ ਉਸ ਦੀ ਉਥੇ ਗ੍ਰਿਫ਼ਤਾਰੀ ਨਾ ਹੋਈ ਹੋਵੇ। ਉਨ੍ਹਾਂ ਨੇ ਪੰਜਾਬ ਤੇ ਦਿੱਲੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਭਾਲ ’ਚ ਮਦਦ ਕੀਤੀ ਜਾਵੇ।