- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦਾਸਪੁਰ ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਦੇ ਪੈਰਾ ਮਿਲਟਰੀ ਫੋਰਸ ਵਿਚ ਤਾਇਨਾਤ ਜੂਡੋ ਖਿਡਾਰੀਆਂ ਨੇ ਆਲ ਇੰਡੀਆ ਪੁਲਿਸ ਗੇਮਸ 2026 ਹੈਦਰਾਬਾਦ ਵਿਖੇ ਮੈਡਲ ਜਿੱਤ ਕੇ ਸੁਨਹਿਰੀ ਇਤਿਹਾਸ ਸਿਰਜਿਆ ਹੈ।

ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ: ਗੁਰਦਾਸਪੁਰ ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਦੇ ਪੈਰਾ ਮਿਲਟਰੀ ਫੋਰਸ ਵਿਚ ਤਾਇਨਾਤ ਜੂਡੋ ਖਿਡਾਰੀਆਂ ਨੇ ਆਲ ਇੰਡੀਆ ਪੁਲਿਸ ਗੇਮਸ 2026 ਹੈਦਰਾਬਾਦ ਵਿਖੇ ਮੈਡਲ ਜਿੱਤ ਕੇ ਸੁਨਹਿਰੀ ਇਤਿਹਾਸ ਸਿਰਜਿਆ ਹੈ।
ਬੀਐੱਸਐੱਫ ਵਿੱਚ ਨੌਕਰੀ ਕਰ ਰਹੇ ਨੌਜ਼ਵਾਨ ਖਿਡਾਰੀ ਮਹੇਸ਼ ਇੰਦਰ ਸੈਣੀ ਨੇ 66 ਕਿਲੋ ਭਾਰ ਵਰਗ ਵਿੱਚ ਚੋਟੀ ਦੇ ਖਿਡਾਰੀਆਂ ਨੂੰ ਚਿੱਤ ਕਰਕੇ ਗੋਲਡ ਮੈਡਲ ਜਿੱਤਿਆ ਹੈ ਅਤੇ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਆਪਣੀ ਥਾਂ ਪੱਕੀ ਕੀਤੀ ਹੈ। ਜਦੋਂ ਕਿ ਸੀਆਈਐੱਸਐੱਫ ਦੇ ਵਿੱਚ ਮੁਲਾਜ਼ਮਤ ਕਰ ਰਹੇ ਮਨਪ੍ਰੀਤ ਸਿੰਘ ਮੰਨਾ ਨੇ ਸਿਲਵਰ ਮੈਡਲ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ।
ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਦੇ ਸੰਚਾਲਕ ਅਮਰਜੀਤ ਸ਼ਾਸਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਵਰਸਿਟੀ ਖੇਡਾਂ ਅਤੇ ਸਕੂਲ ਖੇਡਾਂ ਵਿੱਚ ਇਹ ਦੋਨੋਂ ਖਿਡਾਰੀਆਂ ਨੇ ਬਹੁਤ ਸਾਰੇ ਮੈਡਲ ਜਿੱਤੇ ਹਨ। ਜੂਡੋ ਕੋਚ ਰਵੀ ਕੁਮਾਰ ਗੁਰਦਾਸਪੁਰ ਅਨੁਸਾਰ ਇਹਨਾਂ ਖਿਡਾਰੀਆਂ ਵਿੱਚ ਉਹ ਸਾਰੇ ਗੁਣ ਮੌਜੂਦ ਹਨ ਜੋ ਇੱਕ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਵਿੱਚ ਹੋਣੇ ਚਾਹੀਦੇ ਹਨ। ਉਨ੍ਹਾਂ ਆਸ ਪ੍ਰਗਟਾਈ ਹੈ ਕਿ ਜਲਦੀ ਹੀ ਵਿਸ਼ਵ ਪੁਲਿਸ ਖੇਡਾਂ ਵਿੱਚ ਭਾਗ ਲੈ ਕੇ ਇਹ ਗੁਰਦਾਸਪੁਰ ਦਾ ਨਾਮ ਅੰਤਰਰਾਸ਼ਟਰੀ ਪੱਧਰ ਤੇ ਚੁਕਾਉਣਗੇ।
ਖਿਡਾਰੀਆਂ ਦੇ ਮਾਪਿਆਂ ਅਤੇ ਕੋਚ ਨੂੰ ਮੁਬਾਰਕਬਾਦ ਦਿੰਦਿਆਂ ਪੰਜਾਬ ਜੂਡੋ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਵਰਿੰਦਰ ਸਿੰਘ ਸੰਧੂ ਸਾਬਕਾ ਐਸ ਐਸ ਪੀ ਵਿਜੀਲੈਂਸ ਬਿਊਰੋ, ਪੰਜਾਬ ਜੂਡੋ ਐਸੋਸੀਏਸ਼ਨ ਦੇ ਟੈਕਨੀਕਲ ਚੇਅਰਮੈਨ ਸਤੀਸ਼ ਕੁਮਾਰ, ਬਲਵਿੰਦਰ ਕੌਰ ਰਾਵਲਪਿੰਡੀ ਜਰਨਲ ਸਕੱਤਰ, ਡੀ ਐਸ ਪੀ ਰਾਜ ਕੁਮਾਰ, ਡੀ ਐਸ ਪੀ ਕਪਿਲ ਕੌਂਸਲ, ਇੰਸਪੈਕਟਰ ਜਤਿੰਦਰ ਪਾਲ ਸਿੰਘ, ਇੰਸਪੈਕਟਰ ਸਾਹਿਲ ਪਠਾਣੀਆਂ, ਦਿਨੇਸ਼ ਕੁਮਾਰ ਬਟਾਲਾ, ਨਵੀਨ ਸਲਗੋਤਰਾ ਡਾਕਟਰ ਰਵਿੰਦਰ ਸਿੰਘ, ਰਾਜਪ੍ਰੀਤ ਸਿੰਘ, ਸਤਿੰਦਰ ਪਾਲ ਸਿੰਘ, ਤੋਂ ਇਲਾਵਾ ਜੂਡੋ ਖੇਡ ਪ੍ਰੇਮੀਆਂ ਨੇ ਆਸ ਪ੍ਰਗਟਾਈ ਹੈ ਕਿ ਭਵਿੱਖ ਵਿੱਚ ਵੀ ਇਹ ਖਿਡਾਰੀ ਭਾਰਤ ਦਾ ਨਾਮ ਰੌਸ਼ਨ ਕਰਦੇ ਰਹਿਣਗੇ।