- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਐਸਐਸਪੀ ਹਰੀਸ਼ ਦਿਆਯਮਾ ਨੇ 'ਪੰਜਾਬੀ ਜਾਗਰਣ' ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਦੋਵਾਂ ਤਸਕਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ : ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਤੇ ਸੈਕਟਰ ਗੁਰਦਾਸਪੁਰ ਨੂੰ ਐਤਵਾਰ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਥਾਣਾ ਕਲਾਨੌਰ ਅਧੀਨ ਆਉਂਦੇ ਪਿੰਡ ਚੌੜਾ ਤੋਂ 12 ਕਿਲੋ ਹੈਰੋਇਨ ਤੇ 19 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਤਸਕਰਾਂ ਨੂੰ ਕਾਬੂ ਕਰ ਕੇ ਸਰਹੱਦ ਪਾਰ ਬੈਠੇ ਤਸਕਰਾਂ ਦੇ ਮਨਸੂਬੇ ਫੇਲ੍ਹ ਕੀਤੇ ਹਨ। ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਗੁਰਦਾਸਪੁਰ ਦੇ ਐਸਐਸਪੀ ਹਰੀਸ਼ ਦਿਆਯਮਾ ਨੇ 'ਪੰਜਾਬੀ ਜਾਗਰਣ' ਨੂੰ ਦਿੱਤੀ।
ਐਸਐਸਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਤੇ ਬੀਐਸਐਫ਼ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਭਾਰਤ-ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਨਾਲ ਲੱਗਦੇ ਪਿੰਡ ਚੌੜਾ ਤੋਂ 12 ਕਿਲੋ ਹੈਰੋਇਨ ਤੇ 19 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਹੋਈ ਹੈ। ਇਸ ਮੌਕੇ ਦੋ ਤਸਕਰਾਂ ਨੂੰ ਵੀ ਫੜਿਆ ਗਿਆ ਹੈ ਜਿਨ੍ਹਾਂ ਦੀ ਪਛਾਣ ਜਗਤਪ੍ਰੀਤ ਸਿੰਘ ਤੇ ਸੁਰਿੰਦਰਜੀਤ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਹ ਹੈਰੋਇਨ ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਫੜੇ ਗਏ ਤਸਕਰਾਂ ਖਿਲਾਫ਼ ਮਾਮਲਾ ਦਰਜ ਕਰ ਕੇ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਇਸ ਮੌਕੇ ਡੀਐਸਪੀ ਗੁਰਵਿੰਦਰ ਸਿੰਘ ਤੋਂ ਇਲਾਵਾ ਬੀਐਸਐਫ਼ ਦੇ ਅਧਿਕਾਰੀ ਤੇ ਜਵਾਨ ਵੀ ਮੌਜੂਦ ਸਨ।
Big Blow to Trans Border narcotic network: Gurdaspur Police & BSF, in a joint operation have seized 12 Kg Heroin along with ₹19.3 Lac drug money from 2 smugglers
Drones were used to transport drugs from #Pakistan (1/2) pic.twitter.com/RCKUPBhEG3
— DGP Punjab Police (@DGPPunjabPolice) September 24, 2023