- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Car Accident ਜਦ ਪਿੰਡ ਨੀਵਾਂ ਧਕਾਲਾ ਨੇੜੇ ਪਹੁੰਚੇ ਤਾਂ ਕਾਰ ਦਾ ਅਚਾਨਕ ਸੰਤੁਲਨ ਵਿਗੜ ਗਿਆ ਜਿਸ ਕਾਰਨ ਸੜਕ ਕਿਨਾਰੇ ਲੱਗੇ ਟਾਹਲੀ ਦੇ ਦਰੱਖ਼ਤ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।

ਰਵਿੰਦਰ ਸਿੰਘ ਠਾਕੁਰ, ਗੁਰਦਾਸਪੁਰ : ਦੀਨਾਨਗਰ ਤੋਂ ਗਾਹਲੜੀ ਰੋਡ 'ਤੇ ਸਥਿਤ ਪਿੰਡ ਨੀਵਾਂ ਧਕਾਲਾ ਨੇੜੇ ਸਵੇਰ ਵੇਲੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਕੱਤਰ ਜਾਣਕਾਰੀ ਅਨੁਸਾਰ ਗੁਰਦੁਆਰਾ ਟਾਹਲੀ ਸਾਹਿਬ ਗਾਲਹੜੀ ਨੂੰ ਮੱਥਾ ਟੇਕਣ ਲਈ ਆਪਣੇ ਘਰ ਦੀਨਾਨਗਰ ਸਾਈਡ ਤੋਂ ਆ ਰਹੇ ਸਨ। ਜਦ ਪਿੰਡ ਨੀਵਾਂ ਧਕਾਲਾ ਨੇੜੇ ਪਹੁੰਚੇ ਤਾਂ ਕਾਰ ਦਾ ਅਚਾਨਕ ਸੰਤੁਲਨ ਵਿਗੜ ਗਿਆ ਜਿਸ ਕਾਰਨ ਸੜਕ ਕਿਨਾਰੇ ਲੱਗੇ ਟਾਹਲੀ ਦੇ ਦਰੱਖ਼ਤ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।
ਹਾਦਸੇ 'ਚ ਕਾਰ ਸਵਾਰ ਮਾਪਿਆਂ ਦੇ ਇਕਲੌਤੇ ਪੁੱਤਰ ਰਵਿੰਦਰ ਸਿੰਘ ਪੁੱਤਰ ਗੁਰਵਿੰਦਰ ਸਿੰਘ ਵਾਸੀ ਜੰਗਲ (ਦੀਨਾਨਗਰ) ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਨਾਲ ਸਵਾਰ ਦੋ ਹੋਰ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਰਾਹਗੀਰਾਂ ਵੱਲੋਂ ਤੁਰੰਤ ਜ਼ਖਮੀਆਂ ਨੂੰ ਕਾਰ 'ਚੋਂ ਬਾਹਰ ਕੱਢ ਕੇ ਇਲਾਜ ਲਈ ਨਜ਼ਦੀਕੀ ਹਸਪਤਾਲ ਭੇਜਿਆ ਗਿਆ, ਜਿੱਥੇ ਦੂਜੇ ਨੌਜਵਾਨ ਰਿਤਮ ਪੁੱਤਰ ਨਰਿੰਦਰ ਵਾਸੀ ਆਵਾਖਾ (ਦੀਨਾਨਗਰ) ਦੀ ਵੀ ਮੌਤ ਹੋ ਗਈ।