ਸੱਤਪਾਲ ਜ਼ਖ਼ਮੀ, ਡੇਰਾ ਬਾਬਾ ਨਾਨਕ

ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਵੱਲੋਂ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਛੁਡਾਉਣ ਦੀ ਮੁਹਿੰਮ ਆਪਣੇ ਜੱਦੀ ਪਿੰਡ ਸ਼ਾਹਪੁਰ ਜਾਜਨ ਤੋਂ ਕੀਤੀ ਗਈ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪਿੰਡ ਵਾਸੀਆਂ ਦੀ ਅਗਵਾਈ ਹੇਠ ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਦੀਪ ਸਿੰਘ ਰੰਧਾਵਾ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਲਕਾ ਡੇਰਾ ਬਾਬਾ ਨਾਨਕ 'ਚ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਾਉਣ ਦੀ ਮੁਹਿੰਮ ਮੈਂ ਆਪਣੇ ਹੀ ਪਿੰਡ ਸ਼ਾਹਪੁਰ ਜਾਜਨ ਸੁਰੂ ਕਰਵਾਈ ਹੈ, ਕਿਉਂਕਿ ਸਿਆਣੇ ਕਹਿੰਦੇ ਹਨ ਕਿ ਕੋਈ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਆਪਣੇ ਹੀ ਘਰ ਸੰਵਾਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨਾਂ੍ਹ ਆਖਿਆ ਕਿ ਜਲਦ ਹੀ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ ਵੱਖ ਪਿੰਡਾਂ 'ਚੋਂ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ੇ ਛੁਡਵਾਏ ਜਾਣਗੇ। ਇਸ ਸਬੰਧੀ ਜਦੋਂ ਪੱਤਰਕਾਰਾ ਵੱਲੋਂ ਮੰਤਰੀ ਵਿਜੇ ਸਿੰਗਲਾ ਦੇ ਸਬੰਧ ਸਵਾਲ ਕੀਤਾ ਗੁਰਦੀਪ ਸਿੰਘ ਰੰਧਾਵਾ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾ ਇਹ ਕਿਹਾ ਸੀ ਕਿ ਪੰਜਾਬ ਵਿੱਚੋਂ ਭਿ੍ਸ਼ਟਾਚਾਰ ਨੂੰ ਖ਼ਤਮ ਕਰਨਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਹੀ ਕੈਬਨਿਟ ਮੰਤਰੀ ਤੇ ਇਹ ਕਾਰਵਾਈ ਕਰਦੇ ਹੋਏ ਇਕ ਮਿਸਾਲ ਪੇਸ਼ ਕੀਤੀ ਹੈ। ਇਸ ਮੌਕੇ ਰੰਧਾਵਾ ਵੱਲੋਂ ਰਿਸ਼ਵਤਖੋਰਾਂ ਨੁੂੰ ਸਖਤ ਸਬਦਾ ਚ ਤਾੜਨਾ ਕਰਦੇ ਹੋਏ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਭਿ੍ਸ਼ਟਾਚਾਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਏਗਾ। ਇਸ ਸਬੰਧੀ ਅਦਾ ਗੁਰਦੌਰ ਨੰਦ ਲਾਲ ਨਾਲ ਗੱਲਬਾਤ ਕੀਤੀ। ਉਨਾਂ੍ਹ ਆਖਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੇ ਕਿਸਾਨਾਂ ਵੱਲੋਂ ਕੀਤੇ ਗਏ, ਨਾਜਾਇਜ਼ ਕਬਜ਼ਿਆਂ ਨੂੰ ਛੱਡਣਾ ਚਾਹੀਦਾ। ਉਨਾਂ੍ਹ ਆਖਿਆ ਕਿ ਅਸੀਂ ਪੂਰੀ ਟੀਮ ਸਮੇਤ ਪਿੰਡ ਸ਼ਾਹਪੁਰ ਜਾਜਨ 'ਚ ਦੀ ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਕਰ ਰਹੇ ਹਾਂ। ਇਸ ਪਿੰਡ ਵਾਸੀਆਂ ਅਤੇ ਕਿਸਾਨਾਂ ਵੱਲੋਂ ਆਪਣਾ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ। ਅਸੀਂ ਕਾਬਜ਼ਕਾਰ ਕਿਸਾਨਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦੇ ਹਾਂ। ਇਸ ਮੌਕੇ ਪਰਮਿੰਦਰ ਸਿੰਘ ਰੰਧਾਵਾ, ਪਟਵਾਰੀ ਇੰਦਰਜੀਤ ਸਿੰਘ, ਮਾਸਟਰ ਕੁਲਜੀਤ ਸਿੰਘ, ਸਾਬਕਾ ਜ਼ਿਲ੍ਹਾ ਪ੍ਰਰੀਸ਼ਦ ਮੈਂਬਰ ਜਸਵੰਤ ਸਿੰਘ, ਜਗਮੀਤ ਸਿੰਘ, ਪਰਦੀਪ ਸਿੰਘ ਿਢੱਲੋਂ, ਤਜਿੰਦਰ ਸਿੰਘ ਮਾਨ, ਰਣਜੀਤ ਸਿੰਘ, ਗੁਰਵਿੰਦਰ ਸਿੰਘ, ਨਿਸ਼ਾਨ ਸਿੰਘ, ਗੁਲਜ਼ਾਰ ਸਿੰਘ, ਸੁੱਚਾ ਸਿੰਘ, ਸਰਦਾਰ ਮਸੀਹ, ਸੰਤੋਖ ਸਿੰਘ ਪਹਿਲਵਾਨ, ਚੰਨਾ ਪਹਿਲਵਾਨ, ਸਵਿੰਦਰ ਸਿੰਘ, ਅਰਮਿੰਦਰ ਸਿੰਘ, ਰਾਜੂ ਮਸੀਹ ਮਨਪ੍ਰਰੀਤ ਸਿੰਘ ਮੰਨਾ ਪੱਡਾ, ਹਰੀ ਪੱਡਾ, ਗੁਲਜ਼ਾਰ ਮਸੀਹੀ, ਮਨਜ਼ੂਰ ਮਸੀਹੀ, ਮੁਖ਼ਤਿਆਰ ਸਿੰਘ, ਕੰਵਲਜੀਤ ਸਿੰਘ, ਗੁਰਮੁਖ ਸਿੰਘ ਆਦਿ ਹਾਜ਼ਰ ਸਨ।