ਪੱਤਰ ਪੇ੍ਰਕ, ਸੇਖਵਾਂ : ਹਲਕਾ ਕਾਦੀਆਂ ਤੋਂ ਸੀਨੀਅਰ ਅਕਾਲੀ ਲੀਡਰ ਤੇ ਕੌਮੀ ਜਥੇਬੰਦਕ ਸਕੱਤਰ ਸ਼੍ਰੋਮਣੀ ਅਕਾਲੀ ਦਲ ਗੁਰਇਕਬਾਲ ਸਿੰਘ ਮਾਹਲ ਨੇ ਅੱਜ ਆਪਣੇ ਹਲਕੇ ਦੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਮੌਕੇ 'ਤੇ ਹੱਲ ਕੀਤਾ। ਇਸ ਦੌਰਾਨ ਮਾਹਲ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਾਰ ਵੇਲੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਜੋ ਕਾਂਗਰਸ ਦੇ ਰਾਜ ਵਿਚ ਕੈਪਟਨ ਸਰਕਾਰ ਨੇ ਬੰਦ ਕਰ ਦਿੱਤੀਆਂ ਹਨ ਉਹ ਸਹੂਲਤਾਂ ਆਉਣ 2022 'ਚ ਸ਼ੋ੍ਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਮੁੜ ਤੋਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮਾਝੇ ਦੇ ਜਰਨੈਲ ਸੀਨੀਅਰ ਅਕਾਲੀ ਲੀਡਰ ਬਿਕਰਮਜੀਤ ਸਿੰਘ ਮਜੀਠੀਆ ਅਤੇ ਜ਼ਿਲ੍ਹਾ ਗੁਰਦਾਸਪੁਰ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਗੁਰਬਚਨ ਸਿੰਘ ਬੱਬੇਹਾਲੀ ਦੇ ਦਿਸ਼ਾ ਨਿਰਦੇਸ਼ ਹੇਠ ਉਨ੍ਹਾਂ ਵੱਲੋਂ ਹਲਕੇ ਦੇ ਪਿੰਡਾਂ 'ਚ ਜਾ ਕੇ ਰੋਜ਼ਾਨਾ ਹੀ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਜਾ ਰਿਹਾ ਅਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕ ਕਾਂਗਰਸ ਸਰਕਾਰ ਤੋਂ ਦੁਖੀ ਹੋ ਚੁੱਕੇ ਹਨ ਅਤੇ ਹੁਣ ਪੰਜਾਬ 'ਚ ਪੰਜਾਬ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਪੰਜਾਬ ਅੰਦਰ ਲੋਕ ਦੇਖਣ ਲਈ ਉਤਾਵਲੇ ਪਏ ਹਨ। ਮਾਹਲ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਿੰਡਾਂ 'ਚ ਕਿਸੇ ਤਰ੍ਹਾਂ ਦੀਆਂ ਲੋਕਾਂ ਨੂੰ ਮੁਸ਼ਕਲਾਂ ਨਹੀਂ ਆਉਣ ਦਿੱਤੀਆਂ ਜਾਣਗੀਆਂ ਅਤੇ ਜੇਕਰ ਕਿਸੇ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਕੀਤਾ ਜਾਵਗੇ।