- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਦਿਹਾੜੇ ਮੌਕੇ ਵੱਖ ਵੱਖ ਥਾਵਾਂ ਤੇ ਸਜਾਏ ਗੁਰਮਤਿ ਸਮਾਗਮ

-ਭੋਗ ਪੈਣ ਉਪਰੰਤ ਗੁਰਦੁਆਰਾ ਸਾਹਿਬਾਨ ਦੇ ਹਜੂਰੀ ਜਥਿਆਂ ਨੇ ਗੁਰਬਾਣੀ ਦਾ ਕੀਤਾ ਮਨੋਹਰ ਕੀਰਤਨ
ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ : ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਪਹਿਲੀ ਪਾਤਸ਼ਾਹੀ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ, ਡੇਹਰਾ ਸਾਹਿਬ, ਸਤਕਰਤਾਰੀਆਂ ਸਾਹਿਬ, ਅਚਲ ਸਾਹਿਬ, ਓਠੀਆਂ ਸਾਹਿਬ, ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ, ਅੰਗੀਠਾ ਸਾਹਿਬ ਨਿੱਕੇ ਘੁੰਮਣ ਤੇ ਵੱਖ-ਵੱਖ ਖੇਤਰ ਦੇ ਗੁਰਦੁਆਰਾ ਸਾਹਿਬਾਨ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਕਰਵਾਏ ਗਏ। ਗੁਰਦੁਆਰਾ ਕੰਧ ਸਾਹਿਬ ਵਿਖੇ ‘ਹਰ ਜਨ ਕੀ ਵਡ ਭਾਗ ਬਡੇ’ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬਾਨ ਦੇ ਹਜੂਰੀ ਜਥਿਆਂ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਮੁੱਖ ਗ੍ਰੰਥੀ ਭਾਈ ਗੁਰਵਿੰਦਰ ਸਿੰਘ ਅਤੇ ਗ੍ਰੰਥੀ ਭਾਈ ਸਤਨਾਮ ਸਿੰਘ ਵੱਲੋਂ ਗੁਰਇਤਿਹਾਸ ਦੇ ਨਾਲ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਿਰਤਾਂਤ ਸਬੰਧੀ ਜਾਣੂ ਕਰਵਾਇਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਤਰਿੰਗ ਕਮੇਟੀ ਮੈਂਬਰ ਜਥੇ. ਗੁਰਿੰਦਰਪਾਲ ਸਿੰਘ ਗੋਰਾ ਅਤੇ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਤੇ ਚੱਲ ਕੇ ਜੀਵਨ ਸਫਲਾ ਕਰਨ ਲਈ ਪ੍ਰੇਰਿਆ। ਗੁਰਦੁਆਰਾ ਕੰਧ ਸਾਹਿਬ ਅਚਲ ਸਾਹਿਬ, ਡੇਹਰਾ ਸਾਹਿਬ ਤੇ ਸਤਿਕਰਤਾਰੀਆਂ ਸਾਹਿਬ ਵਿਖੇ ਸੰਗਤਾਂ ਅੰਮ੍ਰਿਤ ਵੇਲੇ ਤੋਂ ਹੀ ਵੱਡੀ ਗਿਣਤੀ ਚ ਨਤਮਸਤਕ ਹੋਈਆਂ। ਇਤਿਹਾਸ ਗੁਰਦੁਆਰਾ ਓਠੀਆਂ ਸਾਹਿਬ ਵਿਖੇ ਵੀ ਗੁਰਮਤਿ ਦੀਵਾਨ ਸਜਾਏ ਤੇ ਗੁਰਬਾਣੀ ਕਥਾ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸੇ ਤਰ੍ਹਾਂ ਹੀ ਗੁਰਦੁਆਰਾ ਕਲਗੀਧਰ ਸਾਹਿਬ ਫੈਜ਼ਪੁਰਾ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਗੁਰੂ ਨਾਨਕ ਨਗਰ ਤੇ ਆਲੇ-ਦੁਆਲੇ ਦੇ ਮਹੱਲਿਆਂ ’ਚ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਵੱਖ-ਵੱਖ ਥਾਵਾਂ ’ਤੇ ਗੁਰੂ ਕੇ ਲੰਗਰ ਵਰਤਾਏ ਗਏ ਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਗਈਆਂ। ਗੁਰਦੁਆਰਾ ਕਲਗੀਧਰ ਸਾਹਿਬ ਫੈਜ਼ਪੁਰਾ ਵਿਖੇ ਅੰਮ੍ਰਿਤ ਵੇਲੇ ਪ੍ਰਭਾਤ ਫੇਰੀਆਂ ਦੀ ਸੰਪੂਰਨਤਾਈ ਕੀਤੀ•। ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਬਾਬਾ ਗਿਆਨ ਸਿੰਘ ਵੱਲੋਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ।
ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਕੁਲਵਿੰਦਰਜੀਤ ਸਿੰਘ ਟਿੱਕਾ ਗਿੱਲ, ਰਣਧੀਰ ਸਿੰਘ ਖਾਲਸਾ, ਸੁਖਦੇਵ ਸਿੰਘ ਖਾਲਸਾ, ਗੁਰਪਰਤਿੰਦਰ ਸਿੰਘ ਟੋਨੀ ਗਿੱਲ , ਥਾਣੇਦਾਰ ਸੁਵਿੰਦਰ ਸਿੰਘ ਦਿਓਲ, ਸਵਿੰਦਰ ਸਿੰਘ ਖੋਖਰ, ਲਖਵਿੰਦਰ ਸਿੰਘ ਹੰਸਪਾਲ, ਗੁਰਨਾਮ ਸਿੰਘ ਮਾਨ, ਮਨਿੰਦਰ ਸਿੰਘ ਲਾਲੀ, ਥਾਣੇਦਾਰ ਬਲਵਿੰਦਰ ਸਿੰਘ , ਤਰਲੋਚਨ ਸਿੰਘ ਖੋਖਰ, ਜਸਵੰਤ ਸਿੰਘ ਪੇਂਟਰ, ਜਗਤਾਰ ਸਿੰਘ ਖਾਲਸਾ, ਪ੍ਰੇਮ ਸਿੰਘ ਬਿਜਲੀਵਾਲ, ਹਰਜਿੰਦਰ ਸਿੰਘ ਫੌਜੀ ਮਾਨ, ਗੁਰਮੀਤ ਬਿੱਟੂ, ਗੁਰਮੀਤ ਸਿੰਘ ਬਿੱਲਾ ਖੋਖਰ ਆਦਿ ਨੇ ਸੇਵਾ ’ਚ ਅਹਿਮ ਯੋਗਦਾਨ ਪਾਇਆ ਗਿਆ।