- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ

ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਵਾਂ ਗੁਰਮਤਿ ਸਮਾਗਮ ਡੇਰਾ ਰੋਡ ਮਲੀ ਮਾਰਕੀਟ ਗੁਰਦੁਆਰਾ ਭਾਈ ਸਾਹਿਬ ਸਿੰਘ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਭਾਈ ਸੁਰਿੰਦਰ ਸਿੰਘ ਭਾਈ ਨਛੱਤਰ ਸਿੰਘ ਫਤਿਹਗੜ੍ ਸਾਹਿਬ ਵਾਲੇ, ਰਾਗੀ ਭਾਈ ਹਰਪ੍ਰੀਤ ਸਿੰਘ ਬਟਾਲਾ, ਭਾਈ ਪਵਿੱਤਰਜੀਤ ਸਿੰਘ ਗੁਰਬਾਣੀ ਗੁਰੂ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਿਰਤਾਂਤ ਬਾਰੇ ਗੁਰੂ ਇਤਿਹਾਸ ਦੀ ਸਾਂਝ ਪਾਈ। ਸਮਾਗਮ ਦੌਰਾਨ ਕਵੀਸ਼ਰੀ ਜਥੇ ਨੇ ਵਾਰਾਂ ਰਾਹੀਂ ਇਤਿਹਾਸ ਨੂੰ ਸੰਗਤਾਂ ਸਾਹਮਣੇ ਉਜਾਗਰ ਕੀਤਾ। ਸਟੇਜ ਦੀ ਸੇਵਾ ਮਾਸਟਰ ਜੋਗਿੰਦਰ ਸਿੰਘ ਅਚਲੀ ਗੇਟ ਬਟਾਲਾ ਅਤੇ ਹਰਵਿੰਦਰ ਸਿੰਘ ਨੇ ਨਿਭਾਈ ਅਤੇ ਸੰਗਤਾਂ ਨੂੰ ਜੀ ਆਇਆਂ ਕਹਿੰਦਿਆਂ ਗੁਰੂ ਸ਼ਬਦ ਦੇ ਨਾਲ ਜੁੜਨ ਲਈ ਪ੍ਰੇਰਨਾ ਕੀਤੀ। ਇਸ ਮੌਕੇ ਵਿਸ਼ੇਸ਼ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਸਮਾਗਮ ’ਚ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਜਸਪਾਲ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ। ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।