- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਸੰਗਤਪੁਰਾ ਵਿਖੇ ਬਚਿਆਂ ਦਾ ਗੁਰਮਤਿ ਸਿਖਲਾਈ ਕੈਂਪ ਆਯੋਜਿਤ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਟਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰੇਰਨਾ ਸਦਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਗੁਰਨਾਮ ਸਿੰਘ ਜੱਸਲ ਦੇ ਵਿਸ਼ੇਸ਼ ਉਪਰਾਲੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਟਾਲਾ ਅੰਦਰ ਪਿੰਡ ਸੰਗਤਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਬੱਚਿਆਂ ਦਾ ਹਫਤਾਵਾਰੀ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ ਭਾਈ ਮੋਹਨ ਸਿੰਘ ਕਵੀਸ਼ਰ ਧਰਮ ਪ੍ਰਚਾਰ ਕਮੇਟੀ, ਭਾਈ ਤਰਸੇਮ ਸਿੰਘ ਕਵੀਸ਼ਰ ਭਾਈ ਗੁਰਦੇਵ ਸਿੰਘ ਕਵੀਸ਼ਰ ਨੇ ਬੱਚਿਆਂ ਨੂੰ ਸਿੱਖ ਧਰਮ ਦੇ ਮੁਢਲੇ ਸਿਧਾਂਤ ਗੁਰ ਇਤਿਹਾਸ ਸਿੱਖ ਇਤਿਹਾਸ ਗੁਰਬਾਣੀ ਤੇ ਰਹਤ ਮਰਿਆਦਾ ਦੀ ਜਾਣਕਾਰੀ ਦਿੱਤੀ। ਗੁਰਮਤਿ ਸਿਖਲਾਈ ਕੈਂਪ ਦੀ ਸੰਪੂਰਨਤਾ ਮੌਕੇ ਉਚੇਚੇ ਤੌਰ ’ਤੇ ਪਹੁੰਚ ਕੇ ਕੈਪ ਦੇ ਪ੍ਰਬੰਧਕ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਟਾਲਾ ਜ. ਗੁਰਨਾਮ ਸਿੰਘ ਜੱਸਲ ਵੱਲੋਂ ਭਾਈ ਨਾਨਕ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਤੇ ਜਤਿੰਦਰਪਾਲ ਸਿੰਘ ਵਿੱਕੀ ਨੇ ਕੈਂਪ ਦੌਰਾਨ ਬਚਿਆਂ ਨੂੰ ਧਾਰਮਿਕ ਸਿੱਖਿਆ ਦੀ ਦਿਤੀ ਗਈ ਸਿਲਾਈ, ਗੁਰ ਮੰਤਰ, ਗੁਰੂ ਇਤਿਹਾਸ, ਮੂਲ ਮੰਤਰ,ਦਸ ਗੁਰੂ ਸਾਹਿਬਾਨ, ਪੰਜ ਪਿਆਰੇ ਸਾਹਿਬਾਨ ਚਾਰ ਸਾਹਿਬਜ਼ਾਦੇ ਸਾਹਿਬਾਨ ਪੰਜ ਕਕਾਰ ਪੰਜ ਤਖਤ ਸਾਹਿਬਾਨ ਸਮੇਤ ਸਿੱਖ ਇਤਿਹਾਸ ਨਾਲ ਸਬੰਧਿਤ ਬੱਚਿਆਂ ਕੋਲੋਂ ਸਵਾਲ ਪੁੱਛੇ ਜਿਨ੍ਹਾਂ ਦਾ ਬੱਚਿਆਂ ਨੇ ਪਤਵੰਤਿਆਂ ਗੁਰਦੁਆਰਾ ਪ੍ਰਬੰਧਕਾਂ ਤੇ ਮਾਪਿਆਂ ਦੀ ਹਾਜਰੀ ਵਿੱਚ ਦ੍ਰਿੜਤਾ ਤੇ ਵਿਸ਼ਵਾਸ ਨਾਲ ਜਵਾਬ ਦਿੱਤੇ।
ਕੈਂਪ ਵਿੱਚ ਸ਼ਮੂਲੀਅਤ ਕਰਨ ਵਾਲੇ ਬੱਚਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਜੇ ਗਏ ਸਨਮਾਨ ਚਿੰਨ, ਮੈਡਲ, ਸਰਟੀਫਿਕੇਟ ਤੇ ਗੁਰ ਇਤਿਹਾਸ ਨਾਲ ਸੰਬੰਧਿਤ ਧਾਰਮਿਕ ਪੁਸਤਕਾਂ ਤੇ ਗੁਰਦੁਆਰਾ ਪ੍ਰਬੰਧਕਾ ਵਲੋਂ ਬੈਗ ਕਾਪੀਆਂ ਪੈਨ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸਮਾਪਤੀ ਤੇ ਮੈਂਬਰ ਸ਼੍ਰੋਮਣੀ ਕਮੇਟੀ ਗੁਰਨਾਮ ਸਿੰਘ ਜੱਸਲ ਵਲੋਂ ਧਰਮ ਪ੍ਰਚਾਰ ਲਹਿਰ ਤਹਿਤ ਕੈਂਪ ਲਗਵਾ ਕੇ ਬਚਿਆ ਨੂੰ ਗੁਰਮਤਿ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਤਿੰਦਰ ਪਾਲ ਸਿੰਘ ਵਿੱਕੀ, ਭਾਈ ਨਾਨਕ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਹਰਵਿੰਦਰ ਸਿੰਘ ਜਫਰਵਾਲ, ਗੁਲਬਾਗ ਸਿੰਘ ਬਾਸਰਪੁਰ, ਸੂਬੇਦਾਰ ਤਲਵਿੰਦਰ ਸਿੰਘ, ਮਲਕੀਅਤ ਸਿੰਘ ਸਾਬਕਾ ਮੈਂਬਰ, ਗਿਆਨੀ ਦਲਬੀਰ ਸਿੰਘ, ਬੀਬੀ ਬਲਜਿੰਦਰ ਕੌਰ ਮੈਂਬਰ ਪੰਚਾਇਤ ਆਦਿ ਹਾਜ਼ਰ ਸਨ।