ਸੁਖਦੇਵ ਸਿੰਘ, ਬਟਾਲ : ਬਾਬਾ ਬੁੱਢਾ ਸਾਹਿਬ ਇੰਟਰਨੈਸ਼ਨਲ ਰਾਗੀ ਤੇ ਗ੍ੰਥੀ ਸਭਾ ਵੱਲੋਂ ਬ੍ਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੱਥੂਨੰਗਲ ਨਜ਼ਦੀਕ ਮਹਾਨ ਗੁਰਮਤਿ ਸਮਾਗਮ ਕਰਾਇਆ ਗਿਆ। ਐੱਨਆਰਆਈ ਵੀਰਾਂ ਅਤੇ ਸਭਾ ਦੇ ਪ੍ਰਧਾਨ ਗੁਰਨਾਮ ਸਿੰਘ ਗੁਲਾਬ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਕਰਾਇਆ ਗਿਆ ਇਹ ਪਹਿਲਾ ਗੁਰਮਤ ਸਮਾਗਮ ਯਾਦਗਾਰੀ ਹੋ ਨਿੱਬੜਿਆ। ਸਭਾ ਦੇ ਰਾਗੀ ਤੇ ਕਵੀਸ਼ਰੀ ਜਥਿਆਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਸਮਾਗਮ 'ਚ ਸੰਸਥਾ ਦੇ ਨਾਲ ਜੁੜੇ ਨੌਜਵਾਨ ਵੀਰਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਬੰਧੀ ਨਾਟਕ 'ਕਲ ਤਾਰਣ ਗੁਰੂ ਨਾਨਕ ਆਇਆ' ਖੇਡਿਆ ਗਿਆ। ਸਭਾ ਦੇ ਪ੍ਰਧਾਨ ਗੁਰਨਾਮ ਸਿੰਘ ਗੁਲਾਬ ਵੱਲੋਂ ਸੰਗਤਾਂ ਨੂੰ ਬਾਬਾ ਬੁੱਢਾ ਸਾਹਿਬ ਜੀ ਦੇ ਜੀਵਨ ਬਿਰਤਾਂਤ ਸਬੰਧੀ ਜਾਣੂੰ ਕਰਾਇਆ ਗਿਆ। ਉਨ੍ਹਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ 'ਤੇ ਚੱਲ ਬਾਬਾ ਬੁੱਢਾ ਸਾਹਿਬ ਜੀ ਨੇ ਸਿੱਖ ਪੰਥ 'ਚ ਅਹਿਮ ਸਥਾਨ ਪ੍ਰਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਬਾ ਬੁੱਢਾ ਸਾਹਿਬ ਜੀ ਨੂੰ ਛੇ ਪਾਤਸ਼ਾਹੀਆਂ ਨੂੰ ਤਿਲਕ ਲਗਾਉਣ ਦਾ ਮਾਣ ਪ੍ਰਰਾਪਤ ਹੈ। ਉਨ੍ਹਾਂ ਕਿਹਾ ਕਿ ਸਾਨੂੰ ਵੀ ਬਾਬਾ ਬੁੱਢਾ ਸਾਹਿਬ ਜੀ ਦੇ ਜੀਵਨ ਤੋਂ ਸੇਧ ਲੈ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ। ਇਸ ਮੌਕੇ ਮੁਖ ਸਲਾਹਕਾਰ ਹਰਜਿੰਦਰ ਸਿੰਘ ਰਜਾਦਾ, ਉਪ ਪ੍ਰਧਾਨ ਕਪੂਰ ਸਿੰਘ, ਸਕੱਤਰ ਹੀਰਾ ਸਿੰਘ, ਮੀਤ ਸਕੱਤਰ ਜੋਗਾ ਸਿੰਘ, ਖਜਾਨਚੀ ਬਲਵਿੰਦਰ ਸਿੰਘ ਸੰਸਥਾ ਦੇ ਮੀਡੀਆ ਇੰਚਾਰਜ ਗੁਰਜੀਤ ਸਿੰਘ, ਮੈਂਬਰ ਹਰਭਜਨ ਸਿੰਘ, ਸੁਖਬੀਰ ਸਿੰਘ, ਅਮਨਦੀਪ ਸਿੰਘ, ਸੁਖਪਾਲ ਸਿੰਘ, ਚਰਨਬੀਰ ਸਿੰਘ, ਰੁਪਿੰਦਰ ਸਿੰਘ, ਸਰਵਣ ਸਿੰਘ, ਜਰਨੈਲ ਸਿੰਘ, ਰਣਜੀਤ ਸਿੰਘ, ਹਰਮੀਤ ਸਿੰਘ, ਪ੍ਰਤਾਪ ਸਿੰਘ, ਭੁਪਿੰਦਰ ਸਿੰਘ, ਬਚਿਤਰ ਸਿੰਘ, ਗੁਰਨਾਮ ਸਿੰਘ, ਸਤਵਿੰਦਰ ਸਿੰਘ, ਬਲਕਾਰ ਸਿੰਘ, ਗੁਰਦੀਪ ਸਿੰਘ, ਸੰਦੀਪ ਸਿੰਘ, ਅਵਤਾਰ ਗੁਰਿੰਦਰ ਸਿੰਘ, ਰਵੀ ਸਿੰਘ, ਕਮਲਜੀਤ ਸਿੰਘ, ਦਲਜੀਤ ਸਿੰਘ, ਸਤਨਾਮ ਸਿੰਘ, ਸਰਬਜੀਤ ਸਿੰਘ, ਪਿ੍ਰਤਪਾਲ ਸਿੰਘ, ਰਜਿੰਦਰ ਸਿੰਘ, ਰੁਪਿੰਦਰਜੀਤ ਸਿੰਘ, ਰਘਬੀਰ ਸਿੰਘ, ਲਵਪ੍ਰਰੀਤ ਸਿੰਘ ਸਾਰੇ ਜਥਿਆਂ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।