- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਂਬਰਿਜ ਸਕੂਲ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਗੁਰਪੁਰਬ

ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ: ਕੈਂਬਰਿਜ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵਿਖੇ ਸਿੱਖ ਧਰਮ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼ਰਧਾਪੂਰਵਕ ਪਾਠ ਅਤੇ ਕੀਰਤਨ ਨਾਲ ਕੀਤੀ ਗਈ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਹਾਨ ਵਿਚਾਰਾਂ 'ਤੇ ਆਧਾਰਿਤ ਭਾਸ਼ਣ ਪੇਸ਼ ਕੀਤੇ। ਇਸ ਦੇ ਨਾਲ ਹੀ ਬੱਚਿਆਂ ਨੇ ਸੁੰਦਰ ਕਵਿਤਾਵਾਂ ਦਾ ਗਾਇਨ ਕਰਕੇ ਗੁਰੂ ਜੀ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਸਾਰਿਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ – 'ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ' ਦਾ ਸੰਦੇਸ਼ ਦਿੱਤਾ। ਇਸ ਪਾਵਨ ਮੌਕੇ 'ਤੇ ਸਕੂਲ ਵੱਲੋਂ ਸਾਰੇ ਵਿਦਿਆਰਥੀਆਂ ਅਤੇ ਹਾਜ਼ਰ ਮੈਂਬਰਾਂ ਲਈ ਸ਼ਰਧਾਪੂਰਵਕ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾ ਪ੍ਰੇਮ, ਭਾਈਚਾਰੇ, ਸਮਾਨਤਾ, ਇਮਾਨਦਾਰੀ ਅਤੇ ਮਨੁੱਖਤਾ ਦੀ ਸੇਵਾ ਦਾ ਮਾਰਗ ਦਿਖਾਇਆ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਾਨੂੰ ਮਿਲ-ਜੁਲ ਕੇ ਰਹਿਣ ਅਤੇ ਦੂਜਿਆਂ ਦੀ ਸਹਾਇਤਾ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਦੀਆਂ ਸੁੰਦਰ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਬੱਚਿਆਂ ਨੂੰ ਆਪਣੀ ਸੰਸਕ੍ਰਿਤੀ ਅਤੇ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।