- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਐੱਸ ਬਾਜਵਾ ਸਕੂਲ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗੁਰਪੁਰਬ

ਕਸ਼ਮੀਰ ਸਿੰਘ ਸੰਧੂ/ਤਾਰਿਕ ਅਹਿਮਦ, ਪੰਜਾਬੀ ਜਾਗਰਣ, ਕਾਦੀਆਂ : ਐੱਸਐੱਸ ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੰਜ ਪਿਆਰਿਆਂ ਦੀ ਸੁੰਦਰ ਪੇਸ਼ਕਾਰੀ, ਕਵਿਤਾਵਾਂ, ਭਾਸ਼ਣਾਂ ਤੇ ਗੱਤਕਾ ਪ੍ਰਦਰਸ਼ਨ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੂੰ ਵੱਖ-ਵੱਖ ਛੋਟੀਆਂ-ਛੋਟੀਆਂ ਸਰਗਰਮੀਆਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੇ ਸੰਘਰਸ਼ ਤੇ ਉਪਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬੱਚਿਆਂ ’ਚ ਪ੍ਰਸ਼ਾਦ ਵੀ ਵੰਡਿਆ ਗਿਆ। ਸਕੂਲ ਦੀ ਕੋਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ ਵੱਲੋਂ ਪੰਜ ਪਿਆਰਿਆਂ ਦੀ ਭੂਮਿਕਾ ਨਿਭਾਉਣ ਵਾਲੇ ਬੱਚਿਆਂ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਡਾਇਰੈਕਟਰ ਐੱਮਐੱਲ ਸ਼ਰਮਾ (ਨੈਸ਼ਨਲ ਐਵਾਰਡੀ) ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਆ। ਸਕੂਲ ਚੇਅਰਮੈਨ ਡਾ. ਰਾਜੇਸ਼ ਸ਼ਰਮਾ ਨੇ ਵੀ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਅਤੇ ਸੱਚਾਈ, ਨਿਮਰਤਾ, ਸੇਵਾ ਤੇ ਆਪਸੀ ਭਾਈਚਾਰੇ ਦੀ ਭਾਵਨਾ ਅਪਣਾਉਣ ਦਾ ਸੰਦੇਸ਼ ਦਿੱਤਾ। ਹੈੱਡਮਿਸਟ੍ਰੈੱਸ ਤੇਜਿੰਦਰ ਸ਼ਰਮਾ ਨੇ ਵੀ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਤੇ ਆਪਣੇ ਜੀਵਨ ਵਿੱਚ ਚੰਗੇ ਸੰਸਕਾਰ ਅਪਣਾਉਣ ਲਈ ਪ੍ਰੇਰਿਆ। ਸਮੁੱਚਾ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਮਾਪਤ ਹੋਇਆ।