ਨੀਟਾ ਮਾਹਲ, ਕਾਦੀਆਂ

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਚੜ੍ਹਦੀ ਪੱਤੀ ਪਿੰਡ ਤੁਗਲਵਾਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਦੀ ਸੰਗਤ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਅਰੰਭ ਕੀਤੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਤੇ ਉਪਰੰਤ ਸੂਬੇਦਾਰ ਕੁਲਦੀਪ ਸਿੰਘ ਰਿਆੜ ਵੱਲੋਂ ਗੁਰੂ ਇਤਿਹਾਸ ਬਾਰੇ ਸੰਗਤਾਂ ਨੂੰ ਚਾਨਣਾ ਪਾਇਆ ਗਿਆ ਅਤੇ ਪਿੰਡ ਦੀਆਂ ਬੀਬੀਆਂ ਵੱਲੋਂ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਇਸ ਮੌਕੇ ਗੁਰੂ ਕਾ ਅਟੁੱਟ ਲੰਗਰ ਵੀ ਵਰਤਿਆ। ਇਸ ਮੌਕੇ ਮੁੱਖ ਸੇਵਾ ਮਾਸਟਰ ਕੁਲਵੰਤ ਸਿੰਘ, ਬਲਕਾਰ ਸਿੰਘ, ਸੂਬੇਦਾਰ ਕੁਲਦੀਪ ਸਿੰਘ, ਪਰਮਜੀਤ ਸਿੰਘ, ਸਵਜੀਤ ਸਿੰਘ ਰਿਆੜ, ਗਰੀਬ ਸਿੰਘ, ਬਲਵਿੰਦਰ ਸਿੰਘ ਇਕਬਾਲ ਸਿੰਘ, ਮਨਜੀਤ ਕੌਰ, ਪਿਆਰਾ ਕੌਰ, ਸੁਖਵਿੰਦਰ ਕੌਰ, ਦਲਜੀਤ ਕੌਰ, ਹਰਜੀਤ ਕੌਰ, ਅੰਕਵਿਦਰ ਕੌਰ, ਰਣਜੀਤ ਕੌਰ, ਨਰਿੰਦਰ ਕੌਰ, ਬਲਬੀਰ ਕੌਰ, ਸੇਵਾਦਾਰ ਹਾਜ਼ਰ ਸਨ।