ਸੱਤਪਾਲ ਜ਼ਖ਼ਮੀ, ਡੇਰਾ ਬਾਬਾ ਨਾਨਕ : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸ਼ਾਹਪੁਰ ਜਾਜਨ ਵਾਸੀ ਗੁਰਤਾਜ ਸਿੰਘ ਢਿੱਲੋਂ ਨੇ ਅੰਡਰ 17 ਕੁਸ਼ਤੀ ਮੁਕਾਬਲੇ ਵਿਚ ਮੁਲਕ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ। ਪਿੰਡ ਸ਼ਾਹਪੁਰ ਜਾਜਨ ਵਿਖੇ ਪਹੁੰਚਣ ਤੇ ਇਲਾਕਾ ਨਿਵਾਸੀਆਂ ਨੇ ਉਸ ਦਾ ਸਨਮਾਨ ਕੀਤਾ।

ਲੋਕਾਂ ਨੇ ਉਸ ਦੇ ਦਾਦਾ ਲੰਬੜਦਾਰ ਜਸਵੰਤ ਸਿੰਘ ਅਤੇ ਦਾਦੀ ਕੰਵਲਜੀਤ ਕੌਰ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਜਥੇਦਾਰ ਮਹਿੰਦਰ ਸਿੰਘ, ਜਗਰੂਪ ਸਿੰਘ ਸਾਬਕਾ ਸਰਪੰਚ, ਪਟਵਾਰੀ ਸੁਰਿੰਦਰਪਾਲ ਸਿੰਘ, ਮਨਜਿੰਦਰ ਸਿੰਘ ਲੰਬੜਦਾਰ, ਜੋਗਾ ਸਿੰਘ ਤਲਵੰਡੀ ਰਾਮਾ, ਮਲਕੀਤ ਸਿੰਘ, ਗੁਰਦੇਵ ਸਿੰਘ, ਕੰਵਲਜੀਤ ਕੌਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸੁਖਵਿੰਦਰ ਸਿੰਘ ਸਾਬਕਾ ਸਰਪੰਚ, ਨਿਰਮਲ ਸਿੰਘ ਸਰਪੰਚ, ਲਵਪ੍ਰੀਤ ਸਿੰਘ, ਰਣਜੀਤ ਸਿੰਘ, ਸੁੱਚਾ ਸਿੰਘ ਆਦਿ ਹਾਜ਼ਰ ਸਨ।