- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਨਾਨਕ ਕਾਲਜ ਵੱਲੋਂ ਜਥੇਦਾਰ ਗੋਰਾ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਬਣਨ ’ਤੇ ਮੁਬਾਰਕਬਾਦ

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਅੰਤ੍ਰਿੰਗ ਕਮੇਟੀ ਵਿੱਚ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੂੰ ਮੈਂਬਰ ਵਜੋਂ ਅਹਿਮ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਗੁਰੂ ਨਾਨਕ ਕਾਲਜ, ਬਟਾਲਾ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਨਿੱਘੀ ਮੁਬਾਰਕਬਾਦ ਦਿੱਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਸੰਧੂ ਨੇ ਜਥੇ. ਗੁਰਿੰਦਰਪਾਲ ਸਿੰਘ ਗੋਰਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਦੀ ਇੱਕ ਸਿਰਮੌਰ ਧਾਰਮਿਕ ਸੰਸਥਾ ਹੈ, ਜਿਸ ਦੀਆਂ ਸੇਵਾਵਾਂ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ, ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਤੇ ਸਿੱਖ ਵਿਰਾਸਤ ਦੀ ਸੰਭਾਲ ਨਾਲ ਜੁੜੀਆਂ ਹੋਈਆਂ ਹਨ। ਇਸ ਸੰਸਥਾ ਦੀ ਅੰਤ੍ਰਿੰਗ ਕਮੇਟੀ ਵਿੱਚ ਮੈਂਬਰ ਵਜੋਂ ਸੇਵਾ ਕਰਨ ਦਾ ਮੌਕਾ ਮਿਲਣਾ ਜਿੱਥੇ ਮਾਣ ਵਾਲੀ ਗੱਲ ਹੈ, ਉੱਥੇ ਹੀ ਇਹ ਵੱਡੀ ਜ਼ਿੰਮੇਵਾਰੀ ਵੀ ਹੈ। ਡਾ. ਸੰਧੂ ਨੇ ਕਿਹਾ ਕਿ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੂੰ ਮਿਲੀ ਇਹ ਜ਼ਿੰਮੇਵਾਰੀ ਉਨ੍ਹਾਂ ਦੀਆਂ ਪੰਥਕ ਅਤੇ ਧਾਰਮਿਕ ਸੇਵਾਵਾਂ ਲਈ ਮਹੱਤਵਪੂਰਨ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਜਥੇਦਾਰ ਗੋਰਾ ਆਪਣੀ ਸੂਝ-ਬੂਝ, ਤਜਰਬੇ ਅਤੇ ਸਮਰਪਿਤ ਭਾਵਨਾ ਨਾਲ ਸ਼੍ਰੋਮਣੀ ਕਮੇਟੀ ਦੇ ਕਾਰਜਾਂ ਵਿੱਚ ਉਸਾਰੂ ਯੋਗਦਾਨ ਪਾਉਣਗੇ ਤੇ ਸਿੱਖ ਧਰਮ ਦੀਆਂ ਰਵਾਇਤਾਂ, ਮਰਿਆਦਾ ਤੇ ਗੌਰਵਮਈ ਵਿਰਾਸਤ ਦੀ ਸੰਭਾਲ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਡਾ. ਗੁਰਬੀਰ ਸਿੰਘ ਬਰਾੜ, ਡਾ. ਮਨਦੀਪ ਕੌਰ, ਪ੍ਰੋ. ਅੰਮ੍ਰਿਤਪਾਲ ਸਿੰਘ ਅਤੇ ਕਾਲਜ ਦੇ ਸਮੂਹ ਸਟਾਫ਼ ਨੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁਭ ਕਾਮਨਾਵਾਂ ਭੇਟ ਕੀਤੀਆਂ।