- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਨਾਨਕ ਕਾਲਜ ਦੀਆਂ ਵਿਦਿਆਰਥਣਾਂ ਨੇ ਬੀਐੱਸਸੀ ਚੌਥੇ ਸਮੈਸਟਰ ਵਿੱਚ ਮਾਰੀਆਂ ਮੱਲਾਂ

ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਨਾਨਕ ਕਾਲਜ, ਬਟਾਲਾ ਦੀਆਂ ਵਿਦਿਆਰਥਣਾਂ ਨੇ ਬੀਐੱਸਸੀ ਚੌਥੇ ਸਮੈਸਟਰ ਦੇ ਯੂਨੀਵਰਸਿਟੀ ਵੱਲੋਂ ਐਲਾਨੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣਾ, ਕਾਲਜ ਦਾ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਬੀਐੱਸਸੀ ਨਾਨ-ਮੈਡੀਕਲ ਚੌਥੇ ਸਮੈਸਟਰ ਦੇ ਨਤੀਜਿਆਂ ਵਿੱਚ ਜਸਕਰਨ ਕੌਰ ਪੁੱਤਰੀ ਜਗਜੀਤ ਸਿੰਘ ਨੇ 73 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲੀ ਪੁਜ਼ੀਸ਼ਨ, ਜਦਕਿ ਨਵਜੋਤ ਕੌਰ ਪੁੱਤਰੀ ਗੁਰਦਿਆਲ ਸਿੰਘ ਨੇ 72 ਫ਼ੀਸਦੀ ਅੰਕ ਹਾਸਲ ਕਰਕੇ ਦੂਜੀ ਪੁਜ਼ੀਸ਼ਨ ਪ੍ਰਾਪਤ ਕੀਤੀ। ਇਸੇ ਤਰ੍ਹਾਂ ਬੀਐੱਸਸੀ. ਕੰਪਿਊਟਰ ਸਾਇੰਸ ਚੌਥੇ ਸਮੈਸਟਰ ਵਿੱਚ ਅਰਸ਼ਪ੍ਰੀਤ ਕੌਰ ਪੁੱਤਰੀ ਦਲਜੀਤ ਸਿੰਘ ਨੇ 71 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥਣਾਂ ਦੀ ਮਿਹਨਤ, ਅਧਿਆਪਕਾਂ ਦੀ ਸੁਚੱਜੀ ਅਗਵਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਮਿਹਨਤ ਕਰਕੇ ਹੋਰ ਉੱਚੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਪਰਮਜੀਤ ਕੌਰ ਚਾਹਲ, ਪ੍ਰੋ. ਬਚਿੱਤਰ ਸਿੰਘ, ਪ੍ਰੋ. ਸਿਮਰਨ ਕੌਰ ਅਤੇ ਹਰਮਨਦੀਪ ਕੌਰ ਵੀ ਹਾਜ਼ਰ ਸਨ।