- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਸੈਲਸੀਅਰ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ : ਅਕਐਲਸੀਅਰ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 557ਵੇਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਗਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਲੰਗਰ ਸੇਵਾ ਦਾ ਆਯੋਜਨ ਕੀਤਾ, ਜਿਸ ਵਿੱਚ ਸਭ ਨੇ ਇੱਕਜੁੱਟ ਹੋ ਕੇ ਸੇਵਾ ਦੀ ਭਾਵਨਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਮੈਨੇਜਮੈਂਟ, ਸਟਾਫ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਜਪੁਜੀ ਸਾਹਿਬ ਜੀ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਕੂਲ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਜੀਵਨ 'ਤੇ ਅਧਾਰਿਤ ਸ਼ਬਦ-ਕੀਰਤਨ ਕਰਵਾਇਆ। ਵਿਦਿਆਰਥੀਆਂ ਨੇ ਸਤਿਨਾਮ ਵਾਹਿਗੁਰੂ ਜੀ ਦਾ ਨਾਮ ਸਿਮਰਨ ਕੀਤਾ। ਸਾਰੇ ਵਿਦਿਆਰਥੀਆਂ, ਅਧਿਆਪਕਾਂ ਤੇ ਸੰਗਤ ਨੂੰ ਲੰਗਰ ਛਕਾਇਆ ਗਿਆ। ਅੰਤ ’ਚ ਵਿਦਿਆਰਥੀਆਂ ਨੇ ਮਰਿਆਦਾ ਅਨੁਸਾਰ ਗਤਕਾ ਖੇਡ ਦਾ ਪ੍ਰਦਰਸ਼ਨ ਕੀਤਾ। ਸਕੂਲ ਮੈਨੇਜਮੈਂਟ ਅਤੇ ਮੁੱਖ ਅਧਿਆਪਿਕਾ ਮੋਨਿਕਾ ਕਪੂਰ ਨੇ ਸਾਰਿਆਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਣਾ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਸੱਚ, ਦਇਆ, ਬਰਾਬਰਤਾ ਦਾ ਰਾਹ ਦਿਖਾਉਂਦੀਆਂ ਹਨ।