- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ਕਲਾਨੌਰ ਵਿੱਚ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਅਜੀਤ ਸਿੰਘ ਮੱਲ੍ਹੀ, ਵਾਈਸ ਚੇਅਰਮੈਨ ਸੁਖਜੀਤ ਕੌਰ ਮੱਲ੍ਹੀ ਦੀ ਰਹਿਨੁਮਾਈ ਹੇਠ ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ, ਵਾਈਸ ਪ੍ਰਿੰਸੀਪਲ ਜਗਪ੍ਰੀਤ ਕੌਰ, ਕੋਆਰਡੀਨੇਟਰ ਪਵਨਪ੍ਰੀਤ ਕੌਰ, ਸਰਬਜੀਤ ਕੌਰ ਅਤੇ ਸਮੂਹ ਸਟਾਫ ਦੀ ਯੋਗ ਅਗਵਾਈ ਵਿੱਚ ਸਕੂਲ ਦੇ ਵਿਦਿਆਰਥੀਆ ਨਾਲ ਮਿਲ ਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਟਾਫ ਜਗਦੀਪ ਕੌਰ ਅਤੇ ਪਵਨਦੀਪ ਕੌਰ ਵੱਲੋ ਸਵੇਰ ਦੀ ਸਭਾ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਤੇ ਉਦਾਸੀਆ ਬਾਰੇ ਵਿਸਥਾਰ ਨਾਲ ਚਰਚਾ ਤੇ ਸਕੂਲ ਅਧਿਆਪਕਾਂ ਵੱਲੋਂ ਸ਼ਰਧਾਪੂਰਵਕ ਸ਼੍ਰੀ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਮਨਪ੍ਰੀਤ ਅਤੇ ਸੁਰਿੰਦਰ ਦੀ ਅਗਵਾਈ ਹੇਠ ਬਹੁਤ ਹੀ ਸੁਰੀਲੇ ਅਤੇ ਭਾਵਪੂਰਨ ਢੰਗ ਨਾਲ ਸ਼ਬਦ ਕੀਰਤਨ ਨਾਲ ਅਕਾਲ ਪੁਰਖ ਦੇ ਚਰਨਾ ਵਿੱਚ ਅਰਦਾਸ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਗੁਰੂ ਸਾਹਿਬ ਦੀਆਂ ਤਿੰਨ ਮੁੱਖ ਸਿੱਖਿਆਵਾਂ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੇ ਮਹੱਤਵ ਬਾਰੇ ਦੱਸਦਿਆਂ ਬੱਚਿਆਂ ਨੂੰ ਸੱਚਾਈ, ਨਿਮਰਤਾ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦੇ ਮਾਰਗ