- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਇੰਚਾਰਜ ਰਮਨ ਬਹਿਲ ਨੇ 1.18 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਦੋ ਗੇਟਾਂ ਦਾ ਰੱਖਿਆ ਨੀਂਹ ਪੱਥਰ

ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ : ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਨੇ ਸ਼ਹਿਰ ਵਿੱਚ 1.18 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ ਐਂਟਰੀ ਪੁਆਇੰਟ ’ਤੇ ਬਣਨ ਵਾਲੇ ਦੋ ਗੇਟਾਂ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਨਾਲ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਵੀ ਮੌਜੂਦ ਸਨ। ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਇਸ ਗੇਟ ਦੇ ਬਣਨ ਨਾਲ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਉਹ ਗੁਰਦਾਸਪੁਰ ਸ਼ਹਿਰ ਵਿੱਚ ਪ੍ਰਵੇਸ਼ ਕਰ ਚੁੱਕੇ ਹਨ। ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਵੱਲੋਂ ਇਸ ਨੂੰ ਲੈ ਕੇ ਬਹੁਤ ਵਧੀਆ ਯਤਨ ਕੀਤਾ ਗਿਆ ਹੈ। ਸ਼ਹਿਰ ਵਿੱਚ ਦੋ ਸੁੰਦਰ ਗੇਟ ਅੰਦਰ ਅਤੇ ਬਾਹਰ ਬਣਨ ਜਾ ਰਹੇ ਹਨ, ਜਿਸ ਦਾ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ। ਇਹ ਦੋਵੇਂ ਗੇਟ 1.18 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣਗੇ। ਆਗਾਮੀ ਮਹੀਨੇ ਇਸ ਨੂੰ ਪੂਰਾ ਕਰ ਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਗੇਟ ਦੀ ਉੱਚਾਈ 22 ਤੋਂ 25 ਫੁੱਟ ਅਤੇ ਚੌੜਾਈ 90 ਫੁੱਟ ਦੇ ਕਰੀਬ ਹੋਵੇਗੀ।
ਉਨ੍ਹਾਂ ਕਿਹਾ ਕਿ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਗੁਰਦਾਸਪੁਰ ਸ਼ਹਿਰ ਨੂੰ ਸੁੰਦਰ ਬਣਾਉਣ ਅਤੇ ਉਸ ਦੀ ਪਛਾਣ ਬਣਾਉਣ ਲਈ ਇੰਪਰੂਵਮੈਂਟ ਟਰੱਸਟ ਵੱਲੋਂ ਵਧੀਆ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਵੱਡੇ ਸ਼ਹਿਰ ਵਿੱਚ ਜਾਂਦੇ ਹਾਂ ਤਾਂ ਉਸ ਦੇ ਪ੍ਰਵੇਸ਼ ਦੁਆਰ ’ਤੇ ਐਂਟਰੀ ਗੇਟ ਜ਼ਰੂਰ ਹੁੰਦਾ ਹੈ, ਜਿਸ ਤੋਂ ਪਤਾ ਲੱਗ ਜਾਂਦਾ ਹੈ ਕਿ ਸ਼ਹਿਰ ਕਿਹੋ ਜਿਹਾ ਹੋਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਇਹ ਕੰਮ ਪਹਿਲਾਂ ਹੋਣਾ ਚਾਹੀਦਾ ਸੀ, ਪਰ ਹੋ ਨਹੀਂ ਸਕਿਆ। ਹੁਣ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਨੇ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਸਾਰੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਗੇਟਾਂ ਦੇ ਬਣਨ ਨਾਲ ਸ਼ਹਿਰ ਦੇ ਲੋਕਾਂ ਨੂੰ ਵੱਡਾ ਮਾਣ ਮਹਿਸੂਸ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੋਚ ਲੋਕਾਂ ਦੇ ਵਿਕਾਸ ਵੱਲ ਹੈ ਅਤੇ ਲੋਕ ਆਮ ਆਦਮੀ ਪਾਰਟੀ ਦੀਆਂ ਸੇਵਾਵਾਂ ਤੋਂ ਖੁਸ਼ ਹਨ। ਪੂਰੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹਵਾ ਚੱਲ ਰਹੀ ਹੈ। ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਕਿਹਾ ਕਿ ਸ਼ਹਿਰ ਦੇ ਦੋ ਪ੍ਰਵੇਸ਼ ਦੁਆਰਾਂ ’ਤੇ ਗੇਟ ਬਣਾਏ ਜਾਣਗੇ, ਜਿਨ੍ਹਾਂ ਵਿੱਚੋਂ ਇੱਕ ਬਟਾਲਾ ਬਾਈਪਾਸ ਅਤੇ ਦੂਜਾ ਪਠਾਨਕੋਟ ਬਾਈਪਾਸ ’ਤੇ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਨਵੰਬਰ ਮਹੀਨੇ ਤੱਕ ਇਸ ਦਾ ਕੰਮ ਮੁਕੰਮਲ ਹੋ ਜਾਵੇਗਾ।