- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਮਾਰੇ ਰਾਮ’ ਨੂੰ ਬਟਾਲਾ ਵਿੱਚ ਮਿਲਿਆ ਭਰਪੂਰ ਜਨ ਸਮਰਥਨ

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ: ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਭਾਰਤੀ ਸੰਸਕ੍ਰਿਤੀ ਅਤੇ ਅਧਿਆਤਮਿਕ ਵਿਰਾਸਤ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈ ਜਾ ਰਹੇ ਪ੍ਰਸਿੱਧ ਨਾਟਕ ਅਤੇ ਸੰਗੀਤਮਈ ਪੇਸ਼ਕਾਰੀ ‘ਹਮਾਰੇ ਰਾਮ’ ਨੂੰ ਬਟਾਲਾ ਵਿੱਚ ਭਰਪੂਰ ਜਨ ਸਮਰਥਨ ਮਿਲਿਆ ਹੈ। ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਕਰਵਾਈ ਗਈ ਇਸ ਪੇਸ਼ਕਾਰੀ ਨੂੰ ਦੇਖਣ ਲਈ ਸ੍ਰੀਮਤੀ ਬਲਬੀਰ ਕੌਰ ਕਲਸੀ, ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮਪਤਨੀ ਵਿਧਾਇਕ ਸ਼ੈਰੀ ਕਲਸੀ, ਅੰਮਿ੍ਤ ਕਲਸੀ, ਰੀਆ ਕਲਸੀ, ਹਰਮਨ ਕੌਰ ਵਿਰਦੀ, ਸਾਰੰਗਪ੍ਰੀਤ ਸਿੰਘ ਔਜਲਾ ਐੱਸਡੀਐੱਮ ਬਟਾਲਾ, ਮੇਅਰ ਭੁਪਿੰਦਰ ਸਿੰਘ ਬਾਜਵਾ, ਸੀਨੀਅਰ ਡਿਪਟੀ ਮੇਅਰ ਨੀਲਮ ਚੌਹਾਨ, ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ, ਚੇਅਰਮੈਨ ਗਗਨ ਮਹਾਜਨ ਗੁਰਦਾਸਪੁਰ, ਸੰਗਠਨ ਇੰਚਾਰਜ ਭਾਰਤ ਭੂਸ਼ਣ ਸ਼ਰਮਾ ਗੁਰਦਾਸਪੁਰ ਵੀ ਮੌਜੂਦ ਸਨ। ਇਸ ਮੌਕੇ ਬਟਾਲਾ ਵਾਸੀਆਂ ਦੇ ਨਾਲ-ਨਾਲ ਆਸ-ਪਾਸ ਦੇ ਇਲਾਕਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ। ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਜਿਥੇ ਬਟਾਲਾ ਸ਼ਹਿਰ ਤੇ ਸਮੁੱਚੇ ਹਲਕੇ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਸਦੇ ਨਾਲ ਨਾਲ ਬਟਾਲਾ ਵਾਸੀਆਂ ਲਈ 'ਹਮਾਰੇ ਰਾਮ' ਨਾਟਕ ਦਾ ਖੂਬਸੂਰਤ ਮੰਚਨ ਕਰਵਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ‘ਹਮਾਰੇ ਰਾਮ’ ਸਿਰਫ਼ ਇੱਕ ਨਾਟਕ ਨਹੀਂ, ਸਗੋਂ ਭਾਰਤੀ ਸੰਸਕ੍ਰਿਤੀ, ਪਰੰਪਰਾ ਅਤੇ ਜੀਵਨ ਮੁੱਲਾਂ ਨੂੰ ਸਮਝਣ ਦਾ ਇੱਕ ਸੁੰਦਰ ਮਾਧਿਅਮ ਹੈ।ਉਨ੍ਹਾਂ ਕਿਹਾ ਕਿ ਰਾਮਾਇਣ ਗਿਆਨ, ਸੰਸਕਾਰ ਅਤੇ ਜੀਵਨ ਯਾਤਰਾ ਦਾ ਸਦੀਵੀ ਸਰੋਤ ਹੈ। ਭਗਵਾਨ ਸ੍ਰੀ ਰਾਮ ਦਾ ਜੀਵਨ ਸਾਨੂੰ ਸੱਚ, ਧਰਮ, ਮਰਿਆਦਾ, ਤਿਆਗ, ਫਰਜ਼, ਕਰੁਣਾ ਅਤੇ ਮਨੁੱਖੀ ਕਦਰਾਂ-ਕੀਮਤਾਂ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਮੁਸ਼ਕਲ ਹਾਲਾਤਾਂ ਵਿੱਚ ਵੀ ਆਪਣੇ ਸਿਧਾਂਤਾਂ ’ਤੇ ਕਾਇਮ ਰਹਿਣਾ ਅਤੇ ਰਿਸ਼ਤਿਆਂ ਤੇ ਜ਼ਿੰਮੇਵਾਰੀਆਂ ਦਾ ਸਨਮਾਨ ਕਰਨਾ ਭਗਵਾਨ ਸ੍ਰੀ ਰਾਮ ਦੇ ਜੀਵਨ ਤੋਂ ਮਿਲਣ ਵਾਲੀ ਮਹੱਤਵਪੂਰਨ ਸਿੱਖਿਆ ਹੈ।ਉਨ੍ਹਾਂ ਨੇ ਖਾਸ ਤੌਰ ’ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਮਾਇਣ ਦੇ ਡੂੰਘੇ ਸੰਦੇਸ਼ ਨੂੰ ਸਮਝਣ ਅਤੇ ਇਸ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਯਤਨ ਕਰਨ। ਉਨ੍ਹਾਂ ਕਿਹਾ ਕਿ ਆਧੁਨਿਕ ਸਮੇਂ ਵਿੱਚ ਵੀ ਭਗਵਾਨ ਸ੍ਰੀ ਰਾਮ ਦੇ ਆਦਰਸ਼ ਉਨੇ ਹੀ ਪ੍ਰਸੰਗਿਕ ਹਨ ਅਤੇ ਸਮਾਜ ਨੂੰ ਬਿਹਤਰ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ, ਰਾਹੁਲ ਆਰ ਭੁੱਚਰ, ਤਰੁਣ ਖੰਨਾ ਸਮੇਤ ਪੂਰੀ ਕਲਾਕਾਰ ਟੀਮ ਦੀ ਸ਼ਾਨਦਾਰ ਪੇਸ਼ਕਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਲਾਕਾਰਾਂ ਨੇ ਆਪਣੀ ਦਮਦਾਰ ਅਦਾਕਾਰੀ ਰਾਹੀਂ ਰਾਮਾਇਣ ਦੇ ਪ੍ਰਸੰਗਾਂ ਅਤੇ ਭਗਵਾਨ ਸ੍ਰੀ ਰਾਮ ਦੇ ਚਰਿੱਤਰ ਨੂੰ ਜੀਵੰਤ ਕਰ ਦਿੱਤਾ। ਇਸ ਮੌਕੇ ਅਰਜਨ ਸਿੰਘ ਗਰੇਵਾਲ ਤਹਿਸੀਲਦਾਰ, ਹਨੀ ਚੌਹਾਨ, ਪ੍ਰਧਾਨ ਵੀਨੂੰ ਕਾਹਲੋਂ, ਗਗਨ ਮੱਲੀ, ਮਨਜੀਤ ਸਿੰਘ ਬੁਮਰਾਹ, ਦਾਸ ਕਰਨ ਸੰਧੂ, ਗੁਰਜੀਤ ਸਿੰਘ, ਸੁਖਰਾਜ ਸਿੰਘ ਸਮੇਤ ਵੱਖ-ਵੱਖ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਦਰਸ਼ਕ ਹਾਜ਼ਰ ਸਨ।