
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਹੈਪੀ ਸੀਸੈ. ਸਕੂਲ ਵਿਖੇ ਸ਼ਾਨ ਨਾਲ ਮਨਾਇਆ 80ਵਾਂ ਆਜ਼ਾਦੀ ਦਿਹਾੜਾ

ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ: ਹੈਪੀ ਸੀਨੀਅਰ ਸੈਕੰਡਰੀ ਸਕੂਲ ਜੇਲ੍ਹ ਰੋਡ ਗੁਰਦਾਸਪੁਰ ਵਿਖੇ ਚੇਅਰਮੈਨ ਕੰਵਲ ਬਖ਼ਸ਼ੀ ਦੀ ਅਗਵਾਈ ਹੇਠ ਦੇਸ਼ ਦਾ 80ਵਾਂ ਆਜ਼ਾਦੀ ਦਿਹਾੜਾ ਬੜੀ ਸ਼ਾਨ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਕੰਵਲ ਬਖ਼ਸ਼ੀ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੰਦਿਆਂ ਇਤਿਹਾਸਕ ਤੱਥਾਂ ਤੋਂ ਜਾਣੂ ਕਰਵਾਇਆ ਕਿ ਜ਼ਿਲ੍ਹਾ ਗੁਰਦਾਸਪੁਰ, ਜੋ 1947 ਦੀ ਵੰਡ ਸਮੇਂ ਪਾਕਿਸਤਾਨ ਦਾ ਹਿੱਸਾ ਬਣ ਗਿਆ ਸੀ, ਬਾਅਦ ਵਿੱਚ ਮੁੜ ਭਾਰਤ ਦਾ ਅਟੁੱਟ ਅੰਗ ਬਣਾਇਆ ਗਿਆ। ਸਕੂਲ ਦੀ ਵਾਈਸ ਪ੍ਰਿੰਸੀਪਲ ਵਿਜੈ ਲਕਸ਼ਮੀ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ, ਜਿਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਆਪਣੀ ਜੋਸ਼ ਤੇ ਹੁਨਰ ਦਾ ਪ੍ਰਦਰਸ਼ਨ ਕੀਤਾ ਗਿਆ। ਖ਼ਾਸ ਤੌਰ 'ਤੇ, ਵਿਦਿਆਰਥੀਆਂ ਨੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਅਤੇ ਦੇਸ਼ ਲਈ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦੀ ਸਕਿੱਟ ਪੇਸ਼ ਕਰਕੇ ਸਰੋਤਿਆਂ ਨੂੰ ਭਾਵੁਕ ਕਰ ਦਿੱਤਾ ਅਤੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸਕੂਲ ਚੇਅਰਮੈਨ ਜੋਗਿੰਦਰ ਪਾਲ, ਪ੍ਰੀਤਮ ਕੌਰ, ਕੋਆਰਡੀਨੇਟਰ ਗੁਰਪ੍ਰੀਤ ਕੌਰ, ਪੀਟੀਆਈ ਰੁਪਿੰਦਰ ਸਿੰਘ, ਗੀਤਾ ਤੇ ਸਮੂਹ ਸਟਾਫ਼ ਹਾਜ਼ਰ ਸੀ। ਪ੍ਰੋਗਰਾਮ ਦੌਰਾਨ ਦੇਸ਼ ਭਗਤੀ ਦਾ ਮਾਹੌਲ ਦੇਖਣਯੋਗ ਰਿਹਾ।