ਹਰੀਸ਼ ਬਹਿਲ ਨੇ ਡੀਐੱਸਪੀ ਫ਼ਤਿਹਗੜ੍ਹ ਚੂੜੀਆਂ ਵਜੋਂ ਸੰਭਾਲਿਆ ਅਹੁਦਾ
ਹਰੀਸ਼ ਬਹਿਲ ਨੇ ਡੀਐੱਸਪੀ ਫ਼ਤਿਹਗੜ੍ਹ ਚੂੜੀਆਂ ਵਜੋਂ ਸੰਭਾਲਿਆ ਅਹੁਦਾ
Publish Date: Sat, 28 Nov 2026 03:48 PM (IST)
Updated Date: Sat, 28 Nov 2026 03:50 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਫ਼ਤਿਹਗੜ੍ਹ ਚੂੜੀਆਂ : ਹਰੀਸ਼ ਬਹਿਲ ਨੇ ਫ਼ਤਿਹਗੜ੍ਹ ਚੂੜੀਆਂ ਵਿਖੇ ਡੀਐੱਸਪੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਡੀਐੱਸਪੀ ਬਹਿਲ ਨੇ ਕਿਹਾ ਕਿ ਇਲਾਕੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣਾ, ਅਪਰਾਧਿਕ ਸਰਗਰਮੀਆਂ ਨੂੰ ਠੱਲ੍ਹ ਪਾਉਣਾ ਅਤੇ ਆਮ ਲੋਕਾਂ ਨੂੰ ਬਿਹਤਰ ਪੁਲਿਸ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਤੋਂ ਇਲਾਵਾ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ, ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਸ਼ਹਿਰ ਤੇ ਇਲਾਕੇ ਦੀ ਆਵਾਜਾਈ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਫ਼ਤਿਹਗੜ੍ਹ ਚੂੜੀਆਂ ਵਿਖੇ ਡੀਐੱਸਪੀ ਵਜੋਂ ਤਾਇਨਾਤ ਲਲਿਤ ਕੁਮਾਰ ਦਾ ਤਬਾਦਲਾ ਪਠਾਨਕੋਟ ਵਿਖੇ ਹੋ ਗਿਆ ਹੈ।