- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਸ਼ੁਰੂ ਕੀਤੀ ਗਈ ਹੜਤਾਲ ਕਾਰਨ ਬਾਰਡਰ ਏਰੀਏ ਦੇ ਸੈਂਕੜੇ ਪਿੰਡਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਵਿੱਚ ਸਿਹਤ ਕਰਮਚਾਰੀਆਂ ਵੱਲੋਂ ਮੁਕੰਮਲ ਹੜਤਾਲ ਕਰਨ ਕਾਰਨ ਸਰਹੱਦੀ ਪਿੰਡਾਂ ਤੋਂ ਆਪਣਾ ਇਲਾਜ ਕਰਵਾਉਣ ਆਏ ਮਰੀਜ਼ਾਂ ਨੂੰ ਵੱਡੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ: ਸਿਹਤ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਸ਼ੁਰੂ ਕੀਤੀ ਗਈ ਹੜਤਾਲ ਕਾਰਨ ਬਾਰਡਰ ਏਰੀਏ ਦੇ ਸੈਂਕੜੇ ਪਿੰਡਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਵਿੱਚ ਕਰਮਚਾਰੀਆਂ ਵੱਲੋਂ ਮੁਕੰਮਲ ਹੜਤਾਲ ਕੀਤੀ ਜਾ ਰਹੀ ਹੈ। ਇਸ ਹੜਤਾਲ ਕਾਰਨ ਸਰਹੱਦੀ ਪਿੰਡਾਂ ਤੋਂ ਆਪਣਾ ਇਲਾਜ ਕਰਵਾਉਣ ਆਏ ਮਰੀਜ਼ਾਂ ਨੂੰ ਵੱਡੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਸਪਤਾਲ ਵਿੱਚ ਆਪਣਾ ਅਤੇ ਆਪਣੇ ਬੱਚਿਆਂ ਦਾ ਇਲਾਜ ਕਰਵਾਉਣ ਆਏ ਦਿਲਪ੍ਰੀਤ ਸਿੰਘ, ਹਰਦੇਵ ਸਿੰਘ, ਬਲਦੇਵ ਸਿੰਘ ਅਤੇ ਸੁਖਦੇਵ ਸਿੰਘ ਆਦਿ ਮਰੀਜ਼ਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਖ਼ਿਲਾਫ਼ ਸ਼ੁਰੂ ਕੀਤੀ ਗਈ ਇਸ ਹੜਤਾਲ ਕਾਰਨ ਉਹ ਲਗਾਤਾਰ ਦੂਜੇ ਦਿਨ ਵੀ ਹਸਪਤਾਲ ਦਵਾਈ ਲੈਣ ਆਏ ਸਨ, ਪਰ ਉਨ੍ਹਾਂ ਨੂੰ ਬਿਨਾਂ ਦਵਾਈ ਲਏ ਹੀ ਬੇਰੰਗ ਪਰਤਣਾ ਪੈ ਰਿਹਾ ਹੈ। ਦੂਜੇ ਪਾਸੇ, ਸਿਹਤ ਕਰਮਚਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਹੱਕੀ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ ਵਿੱਚ ਉਨ੍ਹਾਂ ਦੀ ਇਹ ਹੜਤਾਲ ਜਾਰੀ ਰਹੇਗੀ।