ਤੀਜੇ ਦਿਨ ਵੀ ਪਿਆ ਭਾਰੀ ਮੀਂਹ: ਥਾਂ-ਥਾਂ ਭਰਿਆ ਪਾਣੀ; ਸਕੂਲੀ ਬੱਚਿਆਂ ਤੇ ਮਾਪਿਆਂ ਦੀਆਂ ਵਧੀਆਂ ਪਰੇਸ਼ਾਨੀਆਂ ਪਿਛਲੇ ਤਿੰਨ ਦਿਨਾਂ ਤੋਂ ਲੱਗੀ ਸਾਵਣ ਦੀ ਝੜੀ ਕਾਰਨ ਸਕੂਲ ਜਾਣ ਵਾਲੇ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਤੋਂ ਇਲਾਵਾ ਅਧਿਆਪਕਾਂ ਅਤੇ ਡਿਊਟੀ ਜਾਣ ਵਾਲੇ ਕਰਮਚਾਰੀਆਂ ਨੂੰ ਵਰ੍ਹ ਆ ਰਹੇ ਮੀਂਹ ਦੌਰਾਨ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Publish Date: Thu, 23 Jul 2026 11:01 AM (IST)
Updated Date: Thu, 23 Jul 2026 11:03 AM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ - ਪਿਛਲੇ ਤਿੰਨ ਦਿਨਾਂ ਤੋਂ ਲੱਗੀ ਸਾਵਣ ਦੀ ਝੜੀ ਕਾਰਨ ਸਕੂਲ ਜਾਣ ਵਾਲੇ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਤੋਂ ਇਲਾਵਾ ਅਧਿਆਪਕਾਂ ਅਤੇ ਡਿਊਟੀ ਜਾਣ ਵਾਲੇ ਕਰਮਚਾਰੀਆਂ ਨੂੰ ਵਰ੍ਹ ਆ ਰਹੇ ਮੀਂਹ ਦੌਰਾਨ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਮੌਕੇ ਤੇ ਵਿਦਿਆਰਥੀਆਂ ਦੇ ਮਾਪੇ ਬਿਕਰਮਜੀਤ ਸਿੰਘ, ਕੁਲਵੰਤ ਸਿੰਘ, ਬਲਵੰਤ ਸਿੰਘ, ਦਿਲਪ੍ਰੀਤ ਸਿੰਘ ਤੋਂ ਇਲਾਵਾ ਕਿਸਾਨ ਪ੍ਰੇਮ ਸਿੰਘ, ਪਰਮਿੰਦਰ ਸਿੰਘ, ਸੁਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਜਿੱਥੇ ਮੰਗਲਵਾਰ ਤੋਂ ਲੱਗੀ ਸਾਵਣ ਦੀ ਝੜੀ ਕਾਰਨ ਤਿੰਨ ਦਿਨਾਂ ਤੋਂ ਰੁਕ ਰੁਕ ਬਾਰਸ ਦੌਰਾਨ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੀਆਂ ਵਰਦੀਆਂ ਅਤੇ ਬਸਤੇ ਮੀਂਹ ਦੇ ਪਾਣੀ ਨਾਲ ਭਿੱਜ ਰਹੇ ਹਨ ਜਿਸ ਕਾਰਨ ਵਿਦਿਆਰਥੀਆਂ ਦੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਦੇ ਨਾਲ ਹੀ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਡਿਊਟੀ ਜਾਣ ਵਾਲੇ ਕਰਮਚਾਰੀਆਂ ਅਤੇ ਮਿਹਨਤ ਮਜ਼ਦੂਰੀ ਕਰਨ ਵਾਲੇ ਕਾਮਿਆਂ ਨੂੰ ਵੀ ਮੀਂਹ ਵਿੱਚ ਚੱਲਣਾ ਮੁਸ਼ਕਿਲ ਹੋ ਰਿਹਾ ਹੈ। ਕਿਸਾਨਾਂ ਨੇ ਦੱਸਿਆ ਕਿ ਹੋ ਰਹੀ ਬਾਰਿਸ਼ ਕਾਰਨ ਖੇਤਾਂ ਵਿੱਚ ਪਾਣੀ ਖੜਾ ਹੋਣ ਕਰਕੇ ਪਸ਼ੂਆਂ ਦੇ ਚਾਰੇ ਦੀ ਕਟਾਈ ਵੀ ਪ੍ਰਭਾਵਿਤ ਹੋ ਰਹੀ ਹੈ। ਉਹਨਾਂ ਦੱਸਿਆ ਕਿ ਕਿਸਾਨਾਂ ਵੱਲੋਂ ਬਜਾਈ ਕੀਤੀ ਗਈ ਗੋਭੀ ਦੀ ਫਸਲ ਵੀ ਮੀਂਹ ਕਾਰਨ ਪ੍ਰਭਾਵਿਤ ਹੋ ਰਹੀ ਹੈ।