- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਕਿਸਤਾਨੀ ਸਿਖਲਾਈ ਪ੍ਰਾਪਤ ਅੱਤਵਾਦੀਆਂ ਨਾਲ ਲੜਦਿਆਂ ਨਾਇਕ ਮਨਦੀਪ ਸਿੰਘ ਬਾਜਵਾ ਨੇ ਦਿੱਤੀ ਸੀ ਸ਼ਹਾਦਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਟਾਲਾ: ਦੇਸ਼ ਦੇ ਮਾਣ ਅਤੇ ਮੁਕਟ ਕਹੇ ਜਾਣ ਵਾਲੇ ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਵੱਲੋਂ ਸਪਾਂਸਰ ਕੀਤੇ ਅੱਤਵਾਦ ਵਿਰੁੱਧ ਲੜਦਿਆਂ ਦੇਸ਼ ਦੇ ਕਈ ਬਹਾਦਰ ਸੈਨਿਕ ਆਪਣੀਆਂ ਜਾਨਾਂ ਕੁਰਬਾਨ ਕਰਕੇ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖ ਰਹੇ ਹਨ। ਇਨ੍ਹਾਂ ਸ਼ਹੀਦ ਸੈਨਿਕਾਂ ਦੀ ਸੂਚੀ ਵਿੱਚ ਪੰਜ ਸਾਲ ਪਹਿਲਾਂ ਇੱਕ ਹੋਰ ਨਾਮ ਉਸ ਸਮੇਂ ਦਰਜ ਹੋ ਗਿਆ, ਜਦੋਂ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿੱਚ ਪਾਕਿਸਤਾਨੀ ਸਿਖਲਾਈ ਪ੍ਰਾਪਤ ਅੱਤਵਾਦੀਆਂ ਨਾਲ ਮੁਕਾਬਲਾ ਕਰਦਿਆਂ ਫੌਜ ਦੀ 16ਵੀਂ ਰਾਸ਼ਟਰੀ ਰਾਈਫਲਜ਼ (11 ਸਿੱਖ) ਯੂਨਿਟ ਦੇ ਨਾਇਕ ਮਨਦੀਪ ਸਿੰਘ ਬਾਜਵਾ, ਵਾਸੀ ਪਿੰਡ ਚੱਠਾ, ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਦੀ ਸ਼ਹਾਦਤ ਨੇ ਦੇਸ਼ ਦੇ ਇਤਿਹਾਸ ਵਿੱਚ ਉਨ੍ਹਾਂ ਦਾ ਨਾਮ ਸੁਨਹਿਰੀ ਅੱਖਰਾਂ ਵਿੱਚ ਦਰਜ ਕਰਵਾ ਦਿੱਤਾ। ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਨੇ ਬੀਤੀ 11 ਅਕਤੂਬਰ 2021 ਨੂੰ ਨਾਇਕ ਮਨਦੀਪ ਸਿੰਘ ਆਪਣੀ ਫੌਜੀ ਟੁਕੜੀ ਨਾਲ ਅੱਤਵਾਦੀਆਂ ਦੀ ਭਾਲ ਲਈ ਚਲਾਏ ਜਾ ਰਹੇ ਸਰਚ ਆਪ੍ਰੇਸ਼ਨ ਵਿੱਚ ਸ਼ਾਮਲ ਸਨ। ਇਸ ਦੌਰਾਨ ਉਨ੍ਹਾਂ ਦਾ ਪਾਕਿਸਤਾਨੀ ਸਿਖਲਾਈ ਪ੍ਰਾਪਤ ਅੱਤਵਾਦੀਆਂ ਨਾਲ ਮੁਕਾਬਲਾ ਹੋ ਗਿਆ। ਨਾਇਕ ਮਨਦੀਪ ਸਿੰਘ ਨੇ ਆਪਣੇ ਸਾਥੀ ਜਵਾਨਾਂ ਨਾਲ ਮਿਲ ਕੇ ਅੱਤਵਾਦੀਆਂ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ ਅਤੇ ਉਨ੍ਹਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ। ਇਸੇ ਦੌਰਾਨ ਅੱਤਵਾਦੀਆਂ ਵੱਲੋਂ ਚਲਾਈ ਗਈ ਇੱਕ ਗੋਲੀ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀ ਹੋਣ ਦੇ ਬਾਵਜੂਦ ਉਹ ਬਹਾਦਰੀ ਨਾਲ ਮੁਕਾਬਲਾ ਕਰਦੇ ਰਹੇ। ਆਖ਼ਰਕਾਰ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਸ਼ਹਾਦਤ ਦਾ ਜਾਮ ਪੀ ਲਿਆ। ਇਸ ਬਹਾਦਰ ਸ਼ਹੀਦ ਦੀ ਕੁਰਬਾਨੀ ਨੂੰ ਸਿਜਦਾ ਕਰਨ ਲਈ ਅੱਜ 11 ਅਕਤੂਬਰ ਨੂੰ ਪਿੰਡ ਚੱਠਾ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗ, ਜਿਥੇ ਪਤਵੰਤੇ ਸੱਜਣ ਅਤੇ ਫੌਜੀ ਅਧਿਕਾਰੀ ਸ਼ਾਮਲ ਹੋ ਕੇ ਸ਼ਹੀਦ ਨਾਇਕ ਮਨਦੀਪ ਸਿੰਘ ਬਾਜਵਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।