- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘਟਨਾ ਵਾਲੀ ਸਥਾਨ ਤੇ ਬੀਐਸਐਫ ਦੀ 200 ਬਟਾਲੀਅਨ ਦੇ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ। ਇਸ ਸਬੰਧੀ ਪੁਲਿਸ ਥਾਣੇ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਇਸ ਸਬੰਧੀ ਬਰੀਕੀ ਨਾਲ ਜਾਂਚ ਚੱਲ ਰਹੀ ਹੈ।

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਡੇਰਾ ਬਾਬਾ ਨਾਨਕ: ਭਾਰਤ- ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੇ ਤੈਨਾਤ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 200 ਬਟਾਲੀਅਨ ਅਤੇ ਡੇਰਾ ਬਾਬਾ ਨਾਨਕ ਦੀ ਪੁਲਿਸ ਵੱਲੋਂ ਸਾਂਝੇ ਸਰਚ ਅਭਿਆਨ ਦੌਰਾਨ ਸਰਹੱਦੀ ਪਿੰਡ ਤਲਵੰਡੀ ਹਿੰਦੂਆਂ ਦੇ ਖੇਤਾਂ ਵਿੱਚੋਂ ਹੈਰੋਇਨ ਤੇ ਅਫੀਮ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ। ਜਾਣਕਾਰੀ ਅਨੁਸਾਰ ਬੀਐਸਐਫ ਅਤੇ ਪੁਲਿਸ ਦੇ ਜਵਾਨਾਂ ਵੱਲੋਂ ਪਿੰਡ ਤਲਵੰਡੀ ਹਿੰਦੂਆਂ ਦੇ ਖੇਤਾਂ ਵਿੱਚੋਂ ਤਿੰਨ ਕਿਲੋ ਤੋਂ ਵੱਧ ਹੈਰੋਇਨ ਅਤੇ ਇਕ ਕਿੱਲੋ ਤੋਂ ਵੱਧ ਅਫੀਮ ਬਰਾਮਦ ਕੀਤੀ ਗਈ ਹੈ। ਘਟਨਾ ਵਾਲੀ ਸਥਾਨ ਤੇ ਬੀਐਸਐਫ ਦੀ 200 ਬਟਾਲੀਅਨ ਦੇ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ। ਇਸ ਸਬੰਧੀ ਪੁਲਿਸ ਥਾਣੇ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਇਸ ਸਬੰਧੀ ਬਰੀਕੀ ਨਾਲ ਜਾਂਚ ਚੱਲ ਰਹੀ ਹੈ।