ਸਰਹੱਦੀ ਪਿੰਡ ਲੋਪਾ ਦੇ ਖੇਤਾਂ ਚੋਂ ਹੈਰੋਇਨ ਦਾ ਪੈਕਟ ਬਰਾਮਦ
ਸਰਹੱਦੀ ਪਿੰਡ ਲੋਪਾ ਦੇ ਖੇਤਾਂ ਚੋਂ ਹੈਰੋਇਨ ਦਾ ਪੈਕਟ ਬਰਾਮਦ
Publish Date: Fri, 06 Feb 2026 07:13 PM (IST)
Updated Date: Sat, 07 Feb 2026 04:08 AM (IST)
ਜੀਆਰਪੀ- ਪੁਲਿਸ ਥਾਣਾ ਕਲਾਨੌਰ ਵੱਲੋਂ ਸਰਹੱਦੀ ਪਿੰਡ ਲੋਪੇ ਦੇ ਖੇਤਾਂ ਵਿੱਚੋਂ ਬਰਾਮਦ ਕੀਤਾ ਗਿਆ ਪੈਕਟ। ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਕਲਾਨੌਰ : ਥਾਣਾ ਕਲਾਨੌਰ ਤੇ ਬੀਐੱਸਐੱਫ ਦੀ 27 ਬਟਾਲੀਅਨ ਦੇ ਜਵਾਨਾਂ ਵੱਲੋਂ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ ਸਾਂਝੀ ਸਰਚ ਮੁਹਿੰਮ ਦੌਰਾਨ ਸਰਹੱਦੀ ਪਿੰਡ ਲੋਪਾ ਦੇ ਖੇਤਾਂ ਵਿੱਚੋਂ ਹੈਰੋਇਨ ਦਾ ਇਕ ਪੈਕਟ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕਲਾਨੌਰ ਦੇ ਐੱਸਐੱਚਓ ਜਤਿੰਦਰ ਪਾਲ ਤੇ ਬੀਐੱਸਐੱਫ ਦੀ 27 ਬਟਾਲੀਅਨ ਦੇ ਬੀਐੱਸਐੱਫ ਦੇ ਜਵਾਨਾਂ ਵੱਲੋਂ ਗੁਪਤ ਇਤਲਾਹ ’ਤੇ ਸ਼ੁੱਕਰਵਾਰ ਨੂੰ ਸਰਹੱਦੀ ਪਿੰਡ ਲੋਪਾ ਤੇ ਖੇਤਾਂ ’ਚ ਸਾਂਝਾ ਸਰਚ ਮੁਹਿੰਮ ਚਲਾਈ ਗਈ, ਜਿੱਥੇ ਪਿੰਡ ਲੋਪਾ ਦੇ ਕਿਸਾਨ ਬਲਵਿੰਦਰ ਸਿੰਘ ਦੇ ਖੇਤਾਂ ਵਿਚੋਂ ਇੱਕ ਪੀਲੇ ਰੰਗ ਦਾ ਪੈਕਟ, ਜਿਸ ਨੂੰ ਹੁੱਕਾ ਵੀ ਲੱਗੀਆਂ ਹੋਈਆਂ ਸਨ, ਬਰਾਮਦ ਕੀਤਾ ਗਿਆ। ਇਸ ਸਬੰਧੀ ਪੁਲਿਸ ਥਾਣਾ ਕਲਾਨੌਰ ਦੇ ਐੱਸਐੱਚਓ ਜਤਿੰਦਰ ਪਾਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਤੇ ਬੀਐੱਸਐੱਫ ਵੱਲੋਂ ਸਾਂਝੇ ਸਰਚ ਅਭਿਆਨ ਦੌਰਾਨ ਖੇਤਾਂ ’ਚੋਂ ਇਕ ਸ਼ੱਕੀ ਹੈਰੋਇਨ ਦਾ ਪੈਕਟ ਬਰਾਮਦ ਕੀਤਾ ਹੈ, ਜਿਸ ਦਾ ਵਜ਼ਨ ਇਕ ਕਿਲੋ ਦੇ ਕਰੀਬ ਹੋਵੇਗਾ। ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਗਏ ਪੈਕਟ ਸਬੰਧੀ ਥਾਣਾ ਕਲਾਨੌਰ ’ਚ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।