ਸਾਂਝੇ ਸਰਚ ਅਭਿਆਨ ਦੌਰਾਨ ਸਰਹੱਦੀ ਪਿੰਡ ਦੇ ਖੇਤਾਂ 'ਚੋਂ ਹੈਰੋਇਨ ਬਰਾਮਦ, ਪੈਕੇਟ ਨੂੰ ਲਿਆ ਕਬਜ਼ੇ 'ਚ
ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੇ ਤੈਨਾਤ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 27 ਬਟਾਲੀਅਨ ਦੀ ਬੀਓਪੀ ਚੰਦੂ ਵਡਾਲਾ ਤੇ ਪੁਲਿਸ ਥਾਣਾ ਕਲਾਨੌਰ ਵੱਲੋਂ ਸਾਂਝੇ ਸਰਚ ਅਭਿਆਨ ਦੌਰਾਨ ਕਣਕ ਦੀ ਕਟਾਈ ਦੌਰਾਨ ਖੇਤਾਂ ਵਿਚੋਂ ਹੈਰੋਇਨ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ
Publish Date: Tue, 21 Apr 2026 09:09 PM (IST)
Updated Date: Tue, 21 Apr 2026 09:14 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੇ ਤਾਇਨਾਤ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 27 ਬਟਾਲੀਅਨ ਦੀ ਬੀਓਪੀ ਚੰਦੂ ਵਡਾਲਾ ਤੇ ਪੁਲਿਸ ਥਾਣਾ ਕਲਾਨੌਰ ਵੱਲੋਂ ਸਾਂਝੇ ਸਰਚ ਅਭਿਆਨ ਦੌਰਾਨ ਕਣਕ ਦੀ ਕਟਾਈ ਦੌਰਾਨ ਖੇਤਾਂ ਵਿਚੋਂ ਹੈਰੋਇਨ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਸਟੇਸ਼ਨ ਕਲਾਨੌਰ ਤੇ ਬੀਐਸਐਫ ਦੀ 27 ਬਟਾਲ ਦੀ ਬੀਓਪੀ ਚੰਦੂ ਵਡਾਲਾ ਅਧੀਨ ਆਉਂਦੇ ਪਿੰਡ ਲੋਪਾ ਦੇ ਏਰੀਏ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝਾ ਸਰਚ ਅਭਿਆਨ ਚਲਾਇਆ ਹੋਇਆ ਸੀ ਕਿ ਇਸ ਦੌਰਾਨ ਕਣਕ ਦੀ ਕਟਾਈ ਕਰ ਰਹੇ ਇੱਕ ਕੰਬਾਈਨ ਚਾਲਕ ਵੱਲੋਂ ਕਣਕ ਦੇ ਖੇਤਾਂ ਵਿੱਚ ਪਈ ਗੈਰ ਵਸਤੂ ਹੋਣ ਸਬੰਧੀ ਜਾਣਕਾਰੀ ਦਿੱਤੀ ਜਿੱਥੇ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ਤੇ ਕਣਕ ਦੇ ਖੇਤਾਂ ਵਿੱਚ ਪਏ ਇੱਕ ਪੀਲੇ ਰੰਗ ਦੇ ਪੈਕਟ ਨੂੰ ਕਬਜੇ ਵਿੱਚ ਲਿਆ। ਇਸ ਸਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸਐਚਓ ਜਤਿੰਦਰ ਪਾਲ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਸੱਚ ਅਭਿਆਨ ਦੌਰਾਨ ਇੱਕ ਪੈਕਟ ਜਿਸ ਵਿੱਚ ਹੈਰੋਇਨ ਵਰਗੇ ਨਸ਼ੀਲੇ ਪਦਾਰਥ ਜਿਸ ਦਾ ਵਜਨ 519 ਗਰਾਮ ਬੇ ਕਰੀਬ ਹੈ। ਉਹਨਾਂ ਕਿਹਾ ਕਿ ਪੁਲਿਸ ਥਾਣਾ ਕਲਾਨੌਰ ਵੱਲੋਂ ਇਸ ਪੈਕਟ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਦੱਸਣ ਯੋਗ ਹੈ ਕਿ ਪਿਛਲੇ ਦਿਨੀ ਸਰਹੱਦ ਤੇ ਡਰੋਨ ਐਕਟੀਵਿਟੀ ਹੋਈ ਸੀ ਅਤੇ ਦੇਸ਼ ਵਿਰੋਧੀ ਅਨਸਰਾਂ ਵੱਲੋਂ ਭਾਰਤੀ ਖੇਤਰ ਵਿੱਚ ਡਰੋਨ ਦੇ ਜਰੀਏ ਭਾਰਤੀ ਖੇਤਰ ਵਿੱਚ ਨਸ਼ੀਲੇ ਪਦਾਰਥ ਦਾ ਪੈਕਟ ਭੇਜਿਆ ਗਿਆ ਸੀ। ਇਸ ਮੌਕੇ ਤੇ ਬੀਐਸਐਫ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਸਰਹੱਦ ਨਾਲ ਲੱਗਦੇ ਪਿੰਡਾਂ ਦੇ ਕਿਸਾਨਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਣਕ ਦੀ ਕਟਾਈ ਦੌਰਾਨ ਕੋਈ ਗੈਰ ਵਸਤੂ ਮਿਲੇ ਤਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਅਤੇ ਬੀਐਸਐਫ ਦੀ ਸਬੰਧਤ ਬੀਓਪੀ ਨੂੰ ਦਿੱਤੀ ਜਾਵੇ।