ਹੈਰੋਇਨ ਬਰਾਮਦ ਤੇ ਪਾਬੰਦੀਸ਼ੁਦਾ ਗੋਲੀਆਂ ਸਮੇਤ 5 ਕਾਬੂ
ਹੈਰੋਇਨ ਬਰਾਮਦ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਔਰਤਾਂ ਸਣੇ 5 ਕਾਬੂ
Publish Date: Fri, 06 Feb 2026 05:41 PM (IST)
Updated Date: Sat, 07 Feb 2026 04:05 AM (IST)

ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਨਸ਼ਿਆ ਵਿਰੁੱਧ ਵਿੱਡੀ ਮੁਹਿੰਮ ਤਹਿਤ ਬਟਾਲਾ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਦਿਆਂ 2 ਔਰਤ ਸਣੇ 5 ਜਣਿਆਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਿਸ ਕੋਲੋਂ ਮਿਲੀ ਜਾਣਕਾਰੀ ਦੇ ਮੁਤਾਬਕ ਪੁਲਿਸ ਚੌਕੀ ਸਿੰਬਲ ਦੇ ਇੰਚਾਰਜ ਏਐੱਸਆਈ ਰਾਜਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬਲਦੀਪ ਕੁਮਾਰ ਅਤੇ ਸੁਮਨ ਬਾਲਾ ਦੋਵੇਂ ਵਾਸੀ ਗਾਂਧੀ ਕੈਂਪ ਬਟਾਲਾ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕਾਦੀਆਂ ਦੇ ਏਐੱਸਆਈ ਗੁਰਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸੁਖਜਿੰਦਰ ਸਿੰਘ ਉਰਫ ਸੁੱਖ ਵਾਸੀ ਕਾਹਨੂੰਵਾਨ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਥਾਣਾ ਫਤਹਿਗੜ੍ਹ ਚੂੜੀਆਂ ਵਿਚ ਪੈਂਦੀ ਪੁਲਿਸ ਚੌਕੀ ਕਾਲਾ ਅਫਗਾਨਾ ਦੇ ਐੱਸਆਈ ਹਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਪ੍ਰੀਤ ਸਿੰਘ ਵਾਸੀ ਮੰਜਿਆਂਵਾਲ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਉਕਤ ਸਾਰਿਆਂ ਵਿਰੁੱਧ ਇਨ੍ਹਾਂ ਨਾਲ ਸਬੰਧਤ ਉਪਰੋਕਤ ਵੱਖ-ਵੱਖ ਥਾਣਿਆਂ ਵਿਚ ਅਲੱਗ-ਅਲੱਗ ਮੁਕੱਦਮੇ ਦਰਜ ਕਰ ਦਿੱਤੇ ਗਏ ਹਨ। ਇਸੇ ਤਰ੍ਹਾਂ ਥਾਣਾ ਸ਼੍ਰੀ ਹਰਗੋਬਿੰਦਪੁਰ ਦੇ ਏਐੱਸਆਈ ਸਰਵਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸੁੱਖਾ ਸਿੰਘ ਉਰਫ ਬੱਗੋ ਵਾਸੀ ਕੀੜੀ ਅਫਗਾਨਾ ਨੂੰ 20 ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਵਿਰੁੱਧ ਥਾਣੇ ਵਿਚ ਮਾਮਲਾ ਦਰਜ ਕਰ ਦਿੱਤਾ ਹੈ ਅਤੇ ਇਸ ਵਲੋਂ ਕੀਤੇ ਫਰਦ ਇੰਕਸਾਫ ਤੇ ਉਕਤ ਮਾਮਲੇ ਵਿਚ ਲਾਡੀ ਵਾਸੀ ਸ਼ਕਾਲਾ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਦਿਆਂ ਵਾਧਾ ਜੁਰਮ 29 ਐੱਨਡੀਪੀਐੱਸ ਐਕਟ ਦਾ ਕੀਤਾ ਗਿਆ ਹੈ। ਇਸੇ ਤਰ੍ਹਾਂ, ਥਾਣਾ ਸੇਖਵਾਂ ਦੇ ਏਐੱਸਆਈ ਸਤਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਦਵਿੰਦਰ ਕੌਰ ਵਾਸੀ ਕਲੇਰ ਕਲਾਂ ਨੂੰ 30 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਇਸ ਵਿਰੁੱਧ ਉਕਤ ਥਾਣੇ ਵਿਚ ਮਾਮਲਾ ਦਰਜ ਕਰ ਦਿੱਤਾ ਗਿਆ ਹੈ।