- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਡ ਨੰਬਰ 33 'ਚ ਹਾਈ ਮਾਸਟ ਲਾਈਟਾਂ ਦਾ ਕੀਤਾ ਉਦਘਾਟਨ

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ : ਬਟਾਲਾ: ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਕਾਰਨ ਉਨ੍ਹਾਂ ਵਲੋਂ ਵਾਰਡ-33 'ਚ ਹਾਈ ਮਾਸਟ ਲਾਈਟਾਂ ਦਾ ਉਦਘਾਟਨ ਕੀਤਾ ਗਿਆ। ਵਾਰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜ਼ ਗਤੀ ਨਾਲ ਚੱਲ ਰਹੇ ਹਨ।ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਗਏ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰ ਕੇ ਖੂਬਸੂਰਤ ਬਣਾਇਆ ਗਿਆ ਹੈ। ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈ। ਇਸ ਚੌਕ ਵਿੱਚ ਸ਼ਾਨਦਾਰ ਲਾਈਟਾਂ ਵੀ ਲਾਈਆਂ ਹਨ। ਇਸ ਤੋਂ ਪਹਿਲਾਂ ਵੀ ਮਾਤਾ ਸੁਲੱਖਣੀ ਜੀ ਯਾਦਗਾਰੀ ਗੇਟ, ਸ਼ਹੀਦ ਭਗਤ ਸਿੰਘ ਚੌਂਕ ਅਤੇ ਅਗਰਸੈਨ ਚੌਂਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਵਾਰਡ ਨਿਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਈਟਾਂ ਲੱਗਣ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੀ ਹੈ ਅਤੇ ਸਵੇਰੇ ਤੜਕਸਾਰ ਅਤੇ ਰਾਤ ਸਮੇਂ ਸਟਰੀਟ ਲਾਈਟਾਂ ਲੱਗਣ ਨਾਲ ਬਹੁਤ ਲਾਭ ਮਿਲੇਗਾ।